ਹਾਈਕੋਰਟ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਸੁਣਾਇਆ ਅਹਿਮ ਫੈਸਲਾ
ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਆਈ ਹੈ। ਹਾਈਕੋਰਟ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਪੰਚਾਇਤੀ ਚੋਣਾਂ ਨਾਲ ਸਬੰਧਤ 700 ਤੋਂ ਵੱਧ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਹੁਣ ਸਾਰੀਆਂ ਸੀਟਾਂ ਉਤੇ ਚੋਣਾਂ ਹੋਣਗੀਆਂ, ਕਿਉਂਕਿ ਹਾਈਕੋਰਟ ਵੱਲੋਂ ਕੁਝ ਦਿਨ 250 ਸੀਟਾਂ ਉਤੇ ਲਾਈ ਰੋਕ ਵੀ ਹਟਾ ਦਿੱਤੀ ਗਈ ਹੈ।
15 ਅਕਤੂਬਰ ਨੂੰ ਪੰਚਾਇਤੀ ਚੋਣਾਂ
ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ‘ਤੇ 14 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਸੀ। ਪੰਜਾਬ ਵਿੱਚ ਕੱਲ੍ਹ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ।
ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।