ਗੈਂਗਸਟਰਾਂ ਦੇ ਮੁੱਦੇ ‘ਤੇ MP ਸੁਖਜਿੰਦਰ ਸਿੰਘ ਰੰਧਾਵਾ ਦਾ BJP ‘ਤੇ ਨਿਸ਼ਾਨਾ
ਪੰਜਾਬ ਵਿੱਚ ਗੈਂਗਸਟਰਵਾਦ ਹਮੇਸ਼ਾ ਹੀ ਵੱਡਾ ਮੁੱਦਾ ਰਿਹਾ ਹੈ। ਹਾਲ ਹੀ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਾਬਾ ਸਿੱਦੀਕੀ ਦੇ ਕਤਲ ਵਿੱਚ ਲਗਾਤਾਰ ਹੋ ਰਹੇ ਖੁਲਾਸਿਆਂ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਵੀ ਬਿਆਨਬਾਜੀ ਕੀਤੀ ਜਾ ਰਹੀ ਹੈ। ਗੈਂਗਸਟਰਾਂ ਦੇ ਮੁੱਦੇ ‘ਤੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਚੁੱਕੇ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਟਵੀਟ ਕਰਕੇ ਭਾਜਪਾ ਉੱਤੇ ਵੱਡਾ ਹਮਲਾ ਕੀਤਾ ਗਿਆ ਹੈ।
ਸੁਖਜਿੰਦਰ ਸਿੰਘ ਰੰਧਾਵਾ ਦਾ ਟਵੀਟ
ਦਰਅਸਲ ਉਹਨਾਂ ਨੇ ਟਵੀਟ ਕਰ ਲਿਖਿਆ ਹੈ ਕਿ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਗੁਜਰਾਤ ਤੇ ਰਾਜਸਥਾਨ, ਦੋਵੇਂ ਜੇਲ੍ਹਾਂ ਵਿੱਚ ਬੰਦ ਹਨ। ਦੋਵੇਂ ਜੇਲ੍ਹਾਂ BJP ਸਰਕਾਰ ਦੇ ਅਧੀਨ ਸੂਬਿਆਂ ਵਿੱਚ ਹਨ।। ਇਹ ਦੋਵੇਂ ਦੇਸ਼ ਦੇ ਮਸ਼ਹੂਰ ਕਲਾਕਾਰਾਂ, ਕਾਰੋਬਾਰੀਆਂ, ਰਾਜਨੇਤਾਵਾਂ ਤੋਂ ਪੈਸੇ ਮੰਗਦੇ ਹਨ, ਜੇਕਰ ਕੋਈ ਉਨ੍ਹਾਂ ਨੂੰ ਪੈਸਾ ਨਹੀਂ ਦਿੰਦਾ ਤਾਂ ਉਨ੍ਹਾਂ ਨੂੰ ਮਾਰ ਦਿੱਤਾ ਜਾਂਦਾ ਹੈ..ਇਸ ਗੱਲ ਦੀ ਜਾਂਚ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ ਕਿ ਭਾਜਪਾ ਦੇ ਕਿਸ ਆਗੂ ਨੂੰ ਫਿਰੌਤੀ ਦੇ ਪੈਸੇ ਮਿਲ ਰਹੇ ਹਨ. ਇਹਨਾਂ ਗੈਂਗਸਟਰਾਂ ਨੂੰ ਕੌਣ ਬਚਾ ਰਿਹਾ ਹੈ।