ਮਲਿਆਲਮ ਅਦਾਕਾਰ ਸ੍ਰੀਨਾਥ ਭਾਸੀ ਹਿੱਟ ਐਂਡ ਰਨ ਕੇਸ ਵਿੱਚ ਗ੍ਰਿਫ਼ਤਾਰ || Entertainment News

0
100

ਮਲਿਆਲਮ ਅਦਾਕਾਰ ਸ੍ਰੀਨਾਥ ਭਾਸੀ ਹਿੱਟ ਐਂਡ ਰਨ ਕੇਸ ਵਿੱਚ ਗ੍ਰਿਫ਼ਤਾਰ

ਮਲਿਆਲਮ ਅਭਿਨੇਤਾ ਸ਼੍ਰੀਨਾਥ ਭਾਸੀ ਨੂੰ ਪੁਲਸ ਨੇ ਮੰਗਲਵਾਰ ਨੂੰ ਸੜਕ ਹਾਦਸੇ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਬਾਅਦ ‘ਚ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।ਮੀਡੀਆ ਰਿਪੋਰਟਾਂ ਮੁਤਾਬਕ ਜਿਸ ਕਾਰ ‘ਚ ਉਹ ਸਵਾਰ ਸਨ, ਉਹ ਕਥਿਤ ਤੌਰ ‘ਤੇ ਬਾਈਕ ਨਾਲ ਟਕਰਾ ਗਈ। ਏਰਨਾਕੁਲਮ ਸੈਂਟਰਲ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਮਹੀਨੇ ਵਾਪਰੀ ਘਟਨਾ ਤੋਂ ਬਾਅਦ ਅਭਿਨੇਤਾ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ- ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ 5 ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ: ਸਿਬਿਨ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਦੀ ਲਪੇਟ ਵਿੱਚ ਆਉਣ ਨਾਲ ਪੀੜਤ ਵਿਅਕਤੀ ਵੀ ਜ਼ਖ਼ਮੀ ਹੋ ਗਿਆ। ਇਕ ਪੁਲਸ ਅਧਿਕਾਰੀ ਨੇ ਵੇਰਵੇ ਦਿੱਤੇ ਬਿਨਾਂ ਦੱਸਿਆ ਕਿ ਸ਼੍ਰੀਨਾਥ ਨੂੰ ਗਵਾਹ ਦੇ ਬਿਆਨ ਦੇ ਆਧਾਰ ‘ਤੇ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਪੁੱਛਗਿੱਛ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ। ਹਿੱਟ ਐਂਡ ਰਨ ਮਾਮਲੇ ਕਾਰਨ ਸ਼੍ਰੀਨਾਥ ਦੇ ਡਰਾਈਵਿੰਗ ਲਾਇਸੈਂਸ ‘ਤੇ ਇਕ ਮਹੀਨੇ ਲਈ ਪਾਬੰਦੀ ਲਗਾ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here