ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ 43 ਹਜਾਰ 411 ਮੀਟਰਕ ਟਨ ਝੋਨੇ ਦੀ ਹੋਈ ਆਮਦ || Latest News || || Punjab News

0
86

ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ 43 ਹਜਾਰ 411 ਮੀਟਰਕ ਟਨ ਝੋਨੇ ਦੀ ਹੋਈ ਆਮਦ

ਡਿਪਟੀ ਕਮਿਸ਼ਨਰ ਰੂਪਨਗਰ  ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਜ਼ਿਲ੍ਹਾ ਰੂਪਨਗਰ ਦੀਆਂ ਅਨਾਜ ਮੰਡੀਆਂ ਵਿੱਚ 43 ਹਜਾਰ 411 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 41 ਹਜਾਰ 998 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ || Punjab News

ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 15 ਹਜ਼ਾਰ 480 ਮੀਟਰਕ ਟਨ ਦੀ ਖਰੀਦੀ ਕੀਤੀ ਗਈ, ਮਾਰਕਫੈੱਡ ਵਲੋਂ 9 ਹਜਾਰ 127 ਮੀਟਰਕ ਟਨ, ਪਨਸਪ ਵਲੋਂ 9 ਹਜਾਰ 409 ਮੀਟਰਕ ਟਨ, ਵੇਅਰ ਹਾਊਸ 4 ਹਜਾਰ 064 ਮੀਟਰਕ ਟਨ, ਐਫ.ਸੀ.ਆਈ. ਵਲੋਂ 3 ਹਜਾਰ 498 ਮੀਟਰਕ ਟਨ ਅਤੇ ਵਪਾਰੀ ਵਰਗ ਵਲੋਂ 420 ਮੀਟਰਕ ਟਨ ਦੀ ਖਰੀਦ ਝੋਨੇ ਦੀ ਖਰੀਦ ਕੀਤੀ ਗਈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੇ ਜ਼ਿਲ੍ਹਾ ਪ੍ਰਸਾਸ਼ਨ ਝੋਨੇ ਦੇ ਇੱਕ ਇੱਕ ਦਾਣੇ ਨੂੰ ਯਕੀਨੀ ਤੌਰ ਉੱਤੇ ਖਰੀਦਿਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਖਰੀਦ ਸੰਬੰਧੀ ਪ੍ਰਬੰਧਾਂ ਨੂੰ ਹੋਰ ਪੁੱਖਤਾ ਕੀਤਾ ਜਾਵੇਗਾ।

ਜ਼ਮੀਨ ਦੀ ਉਪਜਾਊ ਸ਼ਕਤੀ

ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ। ਫ਼ਸਲੀ ਰਹਿੰਦ-ਖੂੰਹਦ  ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਜਿੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂਹੰਦ ਦੇ ਯੋਗ ਪ੍ਰਬੰਧਨ ਨਾਲ ਫ਼ਸਲ ਦਾ ਝਾੜ ਵੀ ਵੱਧਦਾ ਹੈ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪੈਂਦੀ। ਕਿਸਾਨਾਂ ਨੂੰ ਰਾਤ ਵੇਲੇ ਫ਼ਸਲ ਦੀ ਕਟਾਈ ਨਾ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਮੰਡੀ ’ਚ ਵੀ ਸੁੱਕਾ ਝੋਨਾ ਹੀ ਲਿਆਉਣ।

LEAVE A REPLY

Please enter your comment!
Please enter your name here