ਗੁਰਦੀਪ ਬਾਠ ਨੇ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਅੱਜ ਸਵੇਰੇ ਗੁਰਦੀਪ ਸਿੰਘ ਬਾਠ ਨੇ ਆਪਣੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਬਰਨਾਲਾ ਦੀ ਇਹ ਚੋਣ ਆਜ਼ਾਦ ਤੌਰ ’ਤੇ ਲੜਨ ਦਾ ਰੌਲਾ ਪਾ ਰਹੇ ਹਨ।
ਇਹ ਵੀ ਪੜ੍ਹੋ- ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਏਅਰ ਇੰਡੀਆ ਦੀ ਫਲਾਈਟ ‘ਚ ਧਮਾਕੇ ਦੀ ਧਮਕੀ
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਬਾਰੇ ਇਕ ਪੋਸਟ ਕੀਤੀ ਅਤੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਬਰਨਾਲਾ ਵਿਧਾਨ ਸਭਾ ਦੀ ਉਪ ਚੋਣ ਲਈ ਗੁਰਦੀਪ ਸਿੰਘ ਬਾਠ ਟਿਕਟ ਦੇ ਸਭ ਤੋਂ ਵੱਡੇ ਦਾਅਵੇਦਾਰ ਸਨ।ਪਰ ਪਾਰਟੀ ਨੇ ਸੰਸਦ ਮੈਂਬਰ ਅਤੇ ਬਰਨਾਲਾ ਦੇ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਦੋਸਤ ਹਰਿੰਦਰ ਧਾਲੀਵਾਲ ਨੂੰ ਟਿਕਟ ਦਿੱਤੀ। ਇਸ ਤੋਂ ਤੁਰੰਤ ਬਾਅਦ ਗੁਰਦੀਪ ਸਿੰਘ ਬਾਠ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਭਾਵੇਂ ਪਾਰਟੀ ਵੱਲੋਂ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਉਹ ਆਜ਼ਾਦ ਤੌਰ ’ਤੇ ਚੋਣ ਲੜਨ ਲਈ ਤਿਆਰ ਹਨ।