ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨਹੀਂ ਲੜਨਗੇ ਚੋਣ!
ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਚੋਣ ਲੜਨ ਦਾ ਫੈਸਲਾ ਟਾਲ ਦਿੱਤਾ ਹੈ। ਦਲਜੀਤ ਕਲਸੀ ਨੂੰ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਇਸ ਤੋਂ ਪਹਿਲਾਂ ਪੰਜਾਬ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਸੀ।
ਗੁਰਦੀਪ ਬਾਠ ਨੇ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ || Punjab News
ਕਲਸੀ ਦੀ ਪਤਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਕਲਸੀ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲੀ ਸੀ। ਹਾਲ ਹੀ ਵਿੱਚ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦੀ ਯੋਜਨਾ ਬਣਾਈ ਸੀ। ਪਰ ਹੁਣ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।