ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ, 24 ਸੰਸਦ ਮੈਂਬਰਾਂ ਨੇ ਪੀਐੱਮ ਖਿਲਾਫ ਕੀਤਾ ਪ੍ਰਦਰਸ਼ਨ ||International News

0
159

ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ, 24 ਸੰਸਦ ਮੈਂਬਰਾਂ ਨੇ ਪੀਐੱਮ ਖਿਲਾਫ ਕੀਤਾ ਪ੍ਰਦਰਸ਼ਨ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣੀ ਹੀ ਪਾਰਟੀ ਅੰਦਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਨੇ ਟਰੂਡੋ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਣ ਲਈ 28 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ। ਨਾਰਾਜ਼ ਆਗੂਆਂ ਨੇ ਟਰੂਡੋ ਨੂੰ ਕਿਹਾ ਕਿ ਉਹ ਜਾਂ ਤਾਂ ਅਹੁਦਾ ਛੱਡ ਦੇਣ ਜਾਂ ਬਗਾਵਤ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਇਹ ਵੀ ਪੜ੍ਹੋ- ਚੱਕਰਵਾਤ ‘ਦਾਨਾ’: ਅੱਜ ਰਾਤ ਓਡੀਸ਼ਾ ਨਾਲ ਟਕਰਾਏਗਾ, 300 ਉਡਾਣਾਂ ਤੇ 552 ਟਰੇਨਾਂ ਰੱਦ

ਮੀਡੀਆ ਰਿਪੋਰਟਾਂ ਮੁਤਾਬਕ ਟਰੂਡੋ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਨੇ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਉਨ੍ਹਾਂ ਨੇ ਮੰਗ ਪੱਤਰ ‘ਤੇ ਦਸਤਖਤ ਵੀ ਕੀਤੇ ਹਨ। ਸੰਸਦ ਮੈਂਬਰਾਂ ਦੇ ਦਸਤਖਤ ਕੀਤੇ ਇਸ ਮੰਗ ਪੱਤਰ ਨੂੰ ਅਜੇ ਤੱਕ ਜਨਤਕ ਨਹੀਂ ਕੀਤਾ ਗਿਆ ਹੈ। ਇਸ ਪੱਤਰ ਵਿੱਚ ਸੰਸਦ ਮੈਂਬਰਾਂ ਨੇ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿੱਚ ਹਾਰ ਦੇ ਖਤਰੇ ਦੇ ਮੱਦੇਨਜ਼ਰ ਟਰੂਡੋ ਤੋਂ ਚੋਣਾਂ ਤੋਂ ਪਹਿਲਾਂ ਅਸਤੀਫਾ ਦੇਣ ਦੀ ਮੰਗ ਕੀਤੀ ਹੈ।

ਸਾਲਾਂ ਵਿੱਚ ਕੋਈ ਵੀ ਕੈਨੇਡੀਅਨ ਆਗੂ ਚੌਥੀ ਵਾਰ ਚੋਣ ਨਹੀਂ ਜਿੱਤਿਆ

ਸੰਸਦ ਮੈਂਬਰਾਂ ਨੇ ਟਰੂਡੋ ਨੂੰ ਚੌਥੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣ ਨਾ ਲੜਨ ਲਈ ਕਿਹਾ ਹੈ। ਪਿਛਲੇ 100 ਸਾਲਾਂ ਵਿੱਚ ਕੋਈ ਵੀ ਕੈਨੇਡੀਅਨ ਆਗੂ ਚੌਥੀ ਵਾਰ ਚੋਣ ਨਹੀਂ ਜਿੱਤਿਆ ਹੈ।

ਟਰੂਡੋ ਸਾਹਮਣੇ ਇਹ ਚੁਣੌਤੀ ਅਜਿਹੇ ਸਮੇਂ ‘ਚ ਆਈ ਹੈ ਜਦੋਂ ਉਨ੍ਹਾਂ ਦੀ ਸਰਕਾਰ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਨਾਲ ਵੱਡੇ ਕੂਟਨੀਤਕ ਤਣਾਅ ‘ਚ ਉਲਝੀ ਹੋਈ ਹੈ।

 

LEAVE A REPLY

Please enter your comment!
Please enter your name here