ਦੁਨੀਆ ਭਰ ਦੇ ਨੇਤਾਵਾਂ ਨੇ ਮਨਾਈ ਦੀਵਾਲੀ, ਦਿੱਤੀਆਂ ਵਧਾਈਆਂ
ਰੌਸ਼ਨੀਆਂ ਦਾ ਤਿਉਹਾਰ ਯਾਨੀ ਦੀਵਾਲੀ ਭਾਰਤ ਸਮੇਤ ਪੂਰੀ ਦੁਨੀਆ ਵਿੱਚ ਮਨਾਇਆ ਗਿਆ। ਇਸ ਦੌਰਾਨ ਵਿਸ਼ਵ ਦੇ ਪ੍ਰਮੁੱਖ ਨੇਤਾਵਾਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਪੈਨਸਿਲਵੇਨੀਆ ਦੇ ਇੱਕ ਮੰਦਰ ਵਿੱਚ ਦੀਵਾਲੀ ਮਨਾਈ।
ਇਹ ਵੀ ਪੜ੍ਹੋ-ਕੈਨੇਡਾ ‘ਚ AP ਢਿੱਲੋਂ ਗੋਲੀਬਾਰੀ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ
ਵਾਈਸ ਪ੍ਰੈਜ਼ੀਡੈਂਟ ਕਮਲਾ ਹੈਰਿਸ ਨੇ ਕਿਹਾ, “ਅੱਜ ਅਸੀਂ ਅਮਰੀਕਾ ਅਤੇ ਦੁਨੀਆ ਭਰ ਦੇ ਇੱਕ ਅਰਬ ਤੋਂ ਵੱਧ ਲੋਕਾਂ ਨੂੰ ਦੀਵੇ ਜਗਾਉਣ ਵਿੱਚ ਸ਼ਾਮਲ ਹੁੰਦੇ ਹਾਂ। ਅਸੀਂ ਬੁਰਾਈ ਉੱਤੇ ਚੰਗਿਆਈ, ਅਗਿਆਨਤਾ ਉੱਤੇ ਗਿਆਨ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਲੜਾਈ ਦਾ ਜਸ਼ਨ ਮਨਾਉਣ ਵਿੱਚ ਉਹਨਾਂ ਨਾਲ ਸ਼ਾਮਲ ਹੁੰਦੇ ਹਾਂ।”
ਅਮਰੀਕੀ ਰਾਸ਼ਟਰਪਤੀ ਦੀ ਰਿਹਾਇਸ਼ ‘ਤੇ ਦੀਵਾਲੀ ਦਾ ਜਸ਼ਨ ਮਨਾਇਆ
ਬ੍ਰਿਟਿਸ਼ ਪ੍ਰਧਾਨ ਮੰਤਰੀ ਕੇਅਰ ਸਟਾਰਮਰ ਨੇ ਵੀ ਦੀਵਾਲੀ ਦਾ ਤਿਉਹਾਰ ਮਨਾਇਆ। ਉਨ੍ਹਾਂ ਨੇ ਪੂਜਾ ਦੀ ਥਾਲੀ ਲੈ ਕੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਉਹਨਾਂ ਲਿਖਿਆ-
ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਅਮਰੀਕੀ ਰਾਸ਼ਟਰਪਤੀ ਦੀ ਰਿਹਾਇਸ਼ ‘ਤੇ ਦੀਵਾਲੀ ਦਾ ਜਸ਼ਨ ਮਨਾਇਆ ਗਿਆ। ਇਸ ਦੌਰਾਨ ਫੌਜੀ ਬੈਂਡ ਨੇ ਆਰਤੀ ਗੀਤ ‘ਓਮ ਜੈ ਜਗਦੀਸ਼ ਹਰੇ’ ਵਜਾਇਆ। ਇਸ ਵੀਡੀਓ ਨੂੰ ਇੰਟਰਨੈਸ਼ਨਲ ਮੋਨੇਟਰੀ ਫੰਡ ਦੀ ਡਿਪਟੀ ਮੈਨੇਜਿੰਗ ਡਾਇਰੈਕਟਰ ਗੀਤਾ ਗੋਪੀਨਾਥ ਨੇ ਸ਼ੇਅਰ ਕੀਤਾ ਹੈ।
ਮਰੀਅਮ ਨਵਾਜ਼ ਨੇ ਪਾਕਿਸਤਾਨ ‘ਚ ਮਨਾਈ ਦੀਵਾਲੀ
ਬੁੱਧਵਾਰ ਨੂੰ ਪਾਕਿਸਤਾਨ ‘ਚ ਵੀ ਦੀਵਾਲੀ ਮਨਾਈ ਗਈ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਹਿੰਦੂਆਂ ਅਤੇ ਸਿੱਖਾਂ ਦੇ ਨਾਲ ਜਸ਼ਨਾਂ ਵਿੱਚ ਸ਼ਾਮਲ ਹੋਈ।
ਸੀਐਮ ਮਰੀਅਮ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਵਰਚੁਅਲ ਆਤਿਸ਼ਬਾਜ਼ੀ ਵੀ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਮਰੀਅਮ ਨੇ ਕਿਹਾ ਕਿ ਜੇਕਰ ਕੋਈ ਘੱਟ ਗਿਣਤੀਆਂ ‘ਤੇ ਅੱਤਿਆਚਾਰ ਕਰਦਾ ਹੈ ਤਾਂ ਉਹ ਪੀੜਤਾਂ ਦੇ ਨਾਲ ਖੜ੍ਹੀ ਹੋਵੇਗੀ।
ਮਰੀਅਮ ਨੇ ਪ੍ਰੋਗਰਾਮ ਦੌਰਾਨ ਹਿੰਦੂ ਔਰਤਾਂ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਇਲਾਵਾ 1400 ਹਿੰਦੂ ਪਰਿਵਾਰਾਂ ਨੂੰ 15-15 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ।