ਭਾਰਤੀ ਟੀਮ ਨਿਊਜ਼ੀਲੈਂਡ ਖਿਲਾਫ ਮੁੰਬਈ ਟੈਸਟ ਦੀ ਪਹਿਲੀ ਪਾਰੀ ‘ਚ 263 ਦੌੜਾਂ ‘ਤੇ ਹੋਈ ਆਲ ਆਊਟ
ਭਾਰਤੀ ਟੀਮ ਨਿਊਜ਼ੀਲੈਂਡ ਖਿਲਾਫ ਮੁੰਬਈ ਟੈਸਟ ਦੀ ਪਹਿਲੀ ਪਾਰੀ ‘ਚ 263 ਦੌੜਾਂ ‘ਤੇ ਆਲ ਆਊਟ ਹੋ ਗਈ ਹੈ। ਵਾਨਖੇੜੇ ਸਟੇਡੀਅਮ ‘ਚ ਚੱਲ ਰਹੇ ਮੈਚ ‘ਚ ਮੇਜ਼ਬਾਨ ਟੀਮ ਕੀਵੀਆਂ ‘ਤੇ ਸਿਰਫ 28 ਦੌੜਾਂ ਦੀ ਲੀਡ ਲੈ ਸਕੀ।
ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਨੇ ਪਹਿਲੇ ਓਵਰ ਤੋਂ ਬਾਅਦ 1 ਵਿਕਟ ਗੁਆ ਕੇ 2 ਦੌੜਾਂ ਬਣਾਈਆਂ ਸਨ। ਕਪਤਾਨ ਟਾਮ ਲੈਥਮ 1 ਰਨ ਬਣਾ ਕੇ ਆਕਾਸ਼ ਦੀਪ ਦੇ ਹੱਥੋਂ ਬੋਲਡ ਹੋ ਗਏ।
ਇਹ ਵੀ ਪੜ੍ਹੋ- ਜਗਰਾਉਂ: ਹੋਲਸੇਲ ਕਾਸਮੈਟਿਕ ਦੇ ਸ਼ੋਅਰੂਮ ਵਿੱਚ ਲੱਗੀ ਅੱਗ
ਸ਼ਨੀਵਾਰ ਨੂੰ ਟੀਮ ਇੰਡੀਆ ਨੇ 86/4 ਦੇ ਸਕੋਰ ਨਾਲ ਖੇਡਣਾ ਸ਼ੁਰੂ ਕੀਤਾ ਅਤੇ ਆਖਰੀ 6 ਵਿਕਟਾਂ ਗੁਆ ਕੇ 177 ਦੌੜਾਂ ਬਣਾਈਆਂ। ਸ਼ੁਭਮਨ ਗਿੱਲ ਨੇ 90 ਦੌੜਾਂ ਅਤੇ ਰਿਸ਼ਭ ਪੰਤ ਨੇ 60 ਦੌੜਾਂ ਦੀ ਪਾਰੀ ਖੇਡੀ। ਦੋਵਾਂ ਨੇ 5ਵੀਂ ਵਿਕਟ ਲਈ 96 ਦੌੜਾਂ ਦੀ ਸਾਂਝੇਦਾਰੀ ਕੀਤੀ।
ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ਵਿਚ 235 ਦੌੜਾਂ ‘ਤੇ ਆਲ ਆਊਟ
ਏਜਾਜ਼ ਪਟੇਲ ਨੇ 5 ਵਿਕਟਾਂ ਲਈਆਂ। ਮੈਟ ਹੈਨਰੀ, ਗਲੇਨ ਫਿਲਿਪਸ ਅਤੇ ਈਸ਼ ਸੋਢੀ ਨੂੰ ਇਕ-ਇਕ ਵਿਕਟ ਮਿਲੀ। ਇਸ ਤੋਂ ਇਕ ਦਿਨ ਪਹਿਲਾਂ ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ਵਿਚ 235 ਦੌੜਾਂ ‘ਤੇ ਆਲ ਆਊਟ ਹੋ ਗਈ ਸੀ।