ਹੁਣ ਪਾਕਿਸਤਾਨ ਜਾਣ ਲਈ ਨਹੀਂ ਲੱਗੇਗੀ ਫ਼ੀਸ, ਅੱਧੇ ਘੰਟੇ ਵਿਚ ਮਿਲੇਗਾ ਵੀਜ਼ਾ || National News

0
79
Now there will be no fee to go to Pakistan, visa will be available in half an hour

ਹੁਣ ਪਾਕਿਸਤਾਨ ਜਾਣ ਲਈ ਨਹੀਂ ਲੱਗੇਗੀ ਫ਼ੀਸ, ਅੱਧੇ ਘੰਟੇ ਵਿਚ ਮਿਲੇਗਾ ਵੀਜ਼ਾ

ਜੇਕਰ ਤੁਸੀਂ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਹੋ ਤੇ ਪਾਕਿਸਤਾਨ ਜਾਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਵੱਡੀ ਖੁਸ਼ਖਬਰੀ ਹੈ | ਹੁਣ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ਵਿਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਯੂਕੇ ਅਤੇ ਕੈਨੇਡਾ ਦੇ ਨਾਗਰਿਕ ਸਰਲ ਆਨਲਾਈਨ ਪ੍ਰਕਿਰਿਆ ਰਾਹੀਂ ਆਸਾਨੀ ਨਾਲ ਵੀਜ਼ਾ ਪ੍ਰਾਪਤ ਕਰ ਸਕਦੇ ਹਨ।

2025 ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਵਿਚ ਸ਼ਾਮਲ ਹੋਣ ਦਾ ਸੱਦਾ

ਨਕਵੀ ਨੇ 10 ਲੱਖ ਸਿੱਖ ਸ਼ਰਧਾਲੂਆਂ ਦਾ ਪਾਕਿਸਤਾਨ ਵਿਚ ਸਵਾਗਤ ਕਰਨ ਦੀ ਇੱਛਾ ਜ਼ਾਹਰ ਕੀਤੀ ਅਤੇ ਉਨ੍ਹਾਂ ਨੂੰ ਨਨਕਾਣਾ ਸਾਹਿਬ, ਕਰਤਾਰਪੁਰ ਅਤੇ ਹਸਨ ਅਬਦਾਲ ਵਰਗੇ ਰਵਾਇਤੀ ਸਥਾਨਾਂ ਤੋਂ ਬਾਹਰ ਵੀ ਜਾਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਨੇ ਭਾਰਤੀ ਨਾਗਰਿਕਾਂ ਸਮੇਤ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਪਾਕਿਸਤਾਨ ਵਿਚ 2025 ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ ਅਤੇ ਉਨ੍ਹਾਂ ਦੀ ਸ਼ਮੂਲੀਅਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਇਹ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਮੋਹਸਿਨ ਨਕਵੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਸਾਲਾਨਾ 1 ਲੱਖ ਤੋਂ ਵਧਾ ਕੇ 10 ਲੱਖ ਕਰਨ ਦੀ ਇੱਛਾ ਜ਼ਾਹਰ ਕੀਤੀ ਅਤੇ ਨੌਜਵਾਨ ਪੀੜ੍ਹੀ ਨੂੰ ਆਕਰਸ਼ਿਤ ਕਰਨ ਉਤੇ ਵਿਸ਼ੇਸ਼ ਜ਼ੋਰ ਦਿਤਾ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ 124 ਦੇਸ਼ਾਂ ਦੇ ਨਾਗਰਿਕਾਂ ਲਈ ਮੁਫਤ ਵੀਜ਼ਾ ਦੀ ਸਹੂਲਤ ਸ਼ੁਰੂ ਕੀਤੀ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here