ਪੰਜਾਬ ਭਾਜਪਾ ਦੇ ਮੁੱਖ ਸਕੱਤਰ ਨੇ RTI ’ਚ ਦਿੱਤਾ ਜਵਾਬ, ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਨਹੀਂ…
ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਕੇ.ਐੱਸ ਰਾਜੂ ਲੀਗਲ ਟਰਸਟ ਦੇ ਚੇਅਰਮੈਨ ਡਾ. ਜਗਮੋਹਨ ਸਿੰਘ ਰਾਜੂ (ਸਾਬਕਾ ਆਈ.ਏ.ਐੱਸ) ਨੇ ਸੂਚਨਾ ਅਧਿਕਾਰ ਐਕਟ (RTI) ਤਹਿਤ ਪ੍ਰਾਪਤ ਜਾਣਕਾਰੀ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਨਹੀਂ ਹੈ। ਡਾ. ਰਾਜੂ ਨੇ ਕਿਹਾ ਕਿ ਇਕ ਨਵੰਬਰ 1966 ਤੋਂ ਹੀ ਚੰਡੀਗੜ੍ਹ ਪੰਜਾਬ ਦਾ ਹਿੱਸਾ ਨਹੀਂ ਹੈ ਤੇ ਪੰਜਾਬ ਸਰਕਾਰ (Punjab Govt ਨੇ ਹੁਣ ਤਕ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਹੋਣ ਬਾਰੇ ਕੋਈ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਕੀਤਾ।
2022 ਨੂੰ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਬਾਰੇ ਮਤਾ ਕੀਤਾ ਸੀ ਪਾਸ
ਡਾ. ਰਾਜੂ ਨੇ ਸਨਿੱਚਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਇਕ ਅਪ੍ਰੈਲ 2022 ਨੂੰ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਬਾਰੇ ਮਤਾ ਪਾਸ ਕੀਤਾ ਸੀ, ਪਰ ਮਤਾ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਆਰ.ਟੀ.ਆਈ ਪੰਜਾਬ ਦੀ ਰਾਜਧਾਨੀ ਬਾਰੇ ਨੋਟੀਫਿਕੇਸ਼ਨ ਜਾਂ ਕੋਈ ਹੋਰ ਪੱਤਰ ਬਾਰੇ ਸੂਚਨਾ ਮੰਗੀ ਸੀ, ਮੁੱਖ ਸਕੱਤਰ ਵਲੋਂ ਦਿੱਤੀ ਗਈ ਸੂਚਨਾ ਵਿਚ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਰਾਜਧਾਨੀ ਚੰਡੀਗੜ੍ਹ ਹੋਣ ਬਾਰੇ ਕੋਈ ਨੋਟੀਫਿਕੇਸ਼ਨ ਨਹੀਂ ਕੀਤਾ।
ਇਹ ਵੀ ਪੜ੍ਹੋ : ਪੰਜਵੀ ਵਾਰ ਪਿਤਾ ਬਣਨਗੇ youtuber Armaan Malik, ਪਹਿਲੀ ਪਤਨੀ ਪਾਇਲ ਫਿਰ ਹੋਈ Pregnant
ਸਰਕਾਰ ਕੋਲ੍ਹ ਕੋਈ ਗਜ਼ਟ ਨੋਟੀਫਿਕੇਸ਼ਨ ਜਾਂ ਪੱਤਰ ਨਹੀਂ
ਸਰਕਾਰ ਕੋਲ੍ਹ ਕੋਈ ਗਜ਼ਟ ਨੋਟੀਫਿਕੇਸ਼ਨ ਜਾਂ ਪੱਤਰ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਰਾਜਧਾਨੀ ਬਾਰੇ ਦੱਸ ਦੇਣਗੇ ਤਾਂ 10 (ਦਸ) ਲੱਖ ਰੁਪਏ ਦਾ ਇਨਾਮ ਦੇਣਗੇ। ਉਨ੍ਹਾਂ ਕਿਹਾ ਕਿ ਰਾਜਧਾਨੀ ਬਾਰੇ ਗਜ਼ਟ ਸੂਬਾ ਸਰਕਾਰ ਨੇ ਕਰਨਾ ਹੁੰਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਨਹੀਂ ਹੈ, ਇਸਨੂੰ ਲੈ ਕੇ ਇਕ ਨਵਾਂ ਵਿਵਾਦ ਛਿੜ ਗਿਆ ਹੈ।