ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 4-11-2024

0
19

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 4-11-2024

ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਇਹ ਵੀ ਪੜ੍ਹੋ:

ਮਸ਼ਹੂਰ ਫਿਲਮ ਡਾਇਰੈਕਟਰ ਤੇ ਅਦਾਕਾਰ ਦੀ ਘਰ ‘ਚੋਂ ਮਿਲੀ ਲਾਸ਼

ਮਸ਼ਹੂਰ ਫਿਲਮ ਡਾਇਰੈਕਟਰ ਤੇ ਅਦਾਕਾਰ ਗੁਰੂ ਪ੍ਰਸਾਦ ਦੀ ਉਹਨਾਂ ਦੇ ਘਰ ‘ਚੋਂ ਲਾਸ਼ ਮਿਲੀ ਹੈ | ਉਹਨਾਂ ਦੀ 52 ਸਾਲ ਦੀ ਉਮਰ ‘ਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ | ਇਹ ਵੀ ਪੜ੍ਹੋ:

ਵਿਕਰੇਤਾ ਖਾਦ ਦੀ ਫ਼ਾਲਤੂ ਸਟੋਰੇਜ ਨਾ ਕਰਨ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪੈਸਟੀਸਾਈਡ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫ਼ਾਲਤੂ ਸਟੋਰੇਜ ਨਾ ਕੀਤੀ ਜਾਵੇ, ਅਜਿਹਾ ਕਰਨ ‘ਤੇ ਉਹਨਾਂ ਖਿਲਾਫ ਸਖਤ ਕਾਰਵਾਈ ਆਰੰਭੀ ਜਾਵੇਗੀ। ਇਹ ਵੀ ਪੜ੍ਹੋ:

ਭਲਕੇ ਤੋਂ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ

ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਵੇਗਾ। ਸੈਸ਼ਨ ਤੋਂ ਪਹਿਲਾਂ ਐਤਵਾਰ ਸ਼ਾਮ ਸਾਢੇ ਸੱਤ ਵਜੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਹਿਯੋਗੀ ਦਲਾਂ ਦੀ ਮੀਟਿੰਗ ਬੁਲਾਈ ਹੈ। ਇਹ ਵੀ ਪੜ੍ਹੋ:

 

LEAVE A REPLY

Please enter your comment!
Please enter your name here