13 ਨਵੰਬਰ ਨੂੰ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ, ਬਦਲੀ ਤਾਰੀਖ਼
ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਤਿੰਨ ਰਾਜਾਂ ਦੀਆਂ ਉਪ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਵੱਖ-ਵੱਖ ਤਿਉਹਾਰਾਂ ਦੇ ਮੱਦੇਨਜ਼ਰ ਕੇਰਲ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਨੂੰ ਮੁੜ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ : ਜਥੇਦਾਰ ਦੀ ਅਹਿਮ ਇਕੱਤਰਤਾ ‘ਚ ਸੁਖਬੀਰ ਬਾਦਲ ਬਾਰੇ ਲਿਆ ਜਾ ਸਕਦੈ ਵੱਡਾ ਫੈਸਲਾ…
ਹੁਣ ਕਦੋਂ ਹੋਣਗੀਆਂ ਚੋਣਾਂ ?
ਚੋਣ ਕਮਿਸ਼ਨ ਨੇ ਇਹ ਫੈਸਲਾ ਕਾਂਗਰਸ, ਭਾਜਪਾ, ਬਸਪਾ, ਆਰਐਲਡੀ ਅਤੇ ਹੋਰ ਰਾਸ਼ਟਰੀ ਅਤੇ ਰਾਜ ਪੱਧਰੀ ਪਾਰਟੀਆਂ ਦੀ ਬੇਨਤੀ ‘ਤੇ ਲਿਆ ਹੈ ਅਤੇ ਘੱਟ ਵੋਟਿੰਗ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਤਿੰਨ ਰਾਜਾਂ ਕੇਰਲਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਹੋਣਗੀਆਂ।