ਫਿਰੋਜ਼ਪੁਰ ‘ਚ ਪਤਨੀ ਪ੍ਰੇਮੀ ਨਾਲ ਹੋ ਗਈ ਫ਼ਰਾਰ, ਪਿੱਛੋਂ ਪਤੀ ਨੇ ਸਲਫਾਸ ਖਾ ਕੇ ਦੇ ਦਿੱਤੀ ਜਾਨ
ਫ਼ਿਰੋਜ਼ਪੁਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਪਤਨੀ ਦੇ ਪ੍ਰੇਮੀ ਨਾਲ ਫ਼ਰਾਰ ਹੋਣ ਤੋਂ ਬਾਅਦ ਪਿੱਛੋਂ ਪਤੀ ਨੇ ਸਲਫਾਸ ਖਾ ਕੇ ਆਪਣੀ ਜਾਨ ਦੇ ਦਿੱਤੀ | ਇਹ ਮਾਮਲਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਭਾਈ ਵਿਖੇ ਦਾ ਹੈ | ਇਸ ਸਬੰਧ ਵਿਚ ਥਾਣਾ ਤਲਵੰਡੀ ਭਾਈ ਪੁਲਿਸ ਨੇ ਦੋ ਲੋਕਾਂ ਖਿਲਾਫ 108, 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।
3 ਸਾਲ ਪਹਿਲਾਂ ਹੋਇਆ ਸੀ ਵਿਆਹ
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਮਰਜੀਤ ਕੌਰ ਪੁੱਤਰੀ ਕਰਨੈਲ ਸਿੰਘ ਵਾਸੀ ਤਲਵੰਡੀ ਭਾਈ ਨੇ ਦੱਸਿਆ ਕਿ ਉਸ ਦਾ ਭਰਾ ਤਰਸੇਮ ਸਿੰਘ ਜੋ ਤਲਵੰਡੀ ਭਾਈ ਵਿਖੇ ਵਰਕਸ਼ਾਪ ’ਤੇ ਕੰਮ ਕਰਦਾ ਸੀ ਤੇ ਜਿਸ ਦਾ ਵਿਆਹ ਕਰੀਬ 3 ਸਾਲ ਪਹਿਲਾਂ ਕੁਲਵਿੰਦਰ ਕੌਰ ਨਾਲ ਹੋਇਆ ਸੀ। ਕੁਲਵਿੰਦਰ ਕੌਰ ਬੀਤੀ 4 ਨਵੰਬਰ 2024 ਨੂੰ ਸ਼ੇਰੂ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਮਾਣੂ ਕੇ, ਜ਼ਿਲ੍ਹਾ ਮੋਗਾ ਨਾਲ ਭੱਜ ਗਈ, ਜਿਸ ਕਰਕੇ ਉਸ ਦਾ ਭਰਾ ਕਾਫੀ ਸਦਮੇ ਵਿਚ ਸੀ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਲਿਆ ਅਹਿਮ ਫ਼ੈਸਲਾ, ਜੱਜਾਂ ਨਾਲ ਤਨਖਾਹ ’ਚ ਨਹੀਂ ਕੀਤਾ ਜਾ ਸਕਦਾ ਭੇਦਭਾਵ
ਇਸ ਸਦਮੇ ਨੂੰ ਬਰਦਾਸ਼ਤ ਨਾ ਕਰਦਿਆਂ ਤਰਸੇਮ ਸਿੰਘ ਨੇ ਸਲਫਾਸ ਖਾ ਲਈ ਤੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ।