ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਦਿੱਤਾ ਤੋਹਫਾ, ਪੜ੍ਹੋ ਵੇਰਵਾ
ਹਰਿਆਣਾ ਸਰਕਾਰ ਨੇ 14 ਸਾਲ ਬਾਅਦ ਸਰਕਾਰੀ ਕਰਮਚਾਰੀਆਂ ਨੂੰ ਐਡਵਾਂਸ ਅਤੇ ਲੋਨ ਨੂੰ ਲੈ ਕੇ ਵੱਡੀ ਰਾਹਤ ਦਿੱਤੀ ਹੈ। ਰਾਜ ਸਰਕਾਰ ਨੇ ਘਰ ਦੀ ਉਸਾਰੀ, ਵਿਆਹ, ਵਾਹਨ ਅਤੇ ਕੰਪਿਊਟਰ ਦੀ ਖਰੀਦਦਾਰੀ ਲਈ ਪੇਸ਼ਗੀ ਅਤੇ ਕਰਜ਼ੇ ਦੀ ਸੀਮਾ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਵਾਧਾ ਤਤਕਾਲੀ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦੀ ਸਰਕਾਰ ਵੇਲੇ 22 ਨਵੰਬਰ 2010 ਨੂੰ ਹੋਇਆ ਸੀ।
ਇਹ ਵੀ ਪੜ੍ਹੋ- ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ: LMV ਲਈ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਕਹੀ ਆਹ ਗੱਲ
ਸਰਕਾਰ ਦੇ ਇਸ ਫੈਸਲੇ ਨਾਲ ਹੁਣ ਸਰਕਾਰੀ ਕਰਮਚਾਰੀ ਮਕਾਨ ਬਣਾਉਣ ਲਈ 25 ਲੱਖ ਰੁਪਏ ਤੱਕ ਐਡਵਾਂਸ ਲੈ ਸਕਣਗੇ। ਪਹਿਲਾਂ 20 ਲੱਖ ਰੁਪਏ ਮਿਲਦੇ ਸਨ। ਬੇਟੇ ਅਤੇ ਬੇਟੀ ਦੇ ਵਿਆਹ ਲਈ 3 ਲੱਖ ਰੁਪਏ ਦਾ ਕਰਜ਼ਾ ਮਿਲੇਗਾ। ਵਾਹਨ ਅਤੇ ਕੰਪਿਊਟਰ ਖਰੀਦਣ ਲਈ ਕਰਜ਼ੇ ਦੀ ਰਕਮ ਵੀ ਵਧਾ ਦਿੱਤੀ ਗਈ ਹੈ।
ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰਾਂ, ਡਿਵੀਜ਼ਨਲ ਕਮਿਸ਼ਨਰਾਂ, ਡੀਸੀਜ਼ ਅਤੇ ਉਪ ਮੰਡਲ ਅਫ਼ਸਰਾਂ (ਸਿਵਲ) ਨੂੰ ਪੇਸ਼ਗੀ ਰਾਸ਼ੀ ਵਿੱਚ ਵਾਧੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।