ਪਲ ਵਿਚ ਲੱਗ ਗਏ ਲਾਸ਼ਾਂ ਦੇ ਢੇਰ… ਪਾਕਿਸਤਾਨ ਦੇ ਰੇਲਵੇ ਸਟੇਸ਼ਨ ‘ਤੇ ਬੰਬ ਧਮਾਕੇ ਦਾ VIDEO ਆਇਆ ਸਾਹਮਣੇ || Pakistan News

0
32
Heaps of dead bodies in a moment... The video of the bomb blast at Pakistan's railway station came out

ਪਲ ਵਿਚ ਲੱਗ ਗਏ ਲਾਸ਼ਾਂ ਦੇ ਢੇਰ… ਪਾਕਿਸਤਾਨ ਦੇ ਰੇਲਵੇ ਸਟੇਸ਼ਨ ‘ਤੇ ਬੰਬ ਧਮਾਕੇ ਦਾ VIDEO ਆਇਆ ਸਾਹਮਣੇ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ ਉਤੇ ਸ਼ਨੀਵਾਰ ਨੂੰ ਇੱਕ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ 24 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਜ਼ਖਮੀ ਹੋ ਗਏ। ਹੁਣ ਇਸ ਧਮਾਕੇ ਦੀ ਇਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਜਿਸਦੀ ਇੱਕ ਵੀਡਿਓ ਸਾਹਮਣੇ ਆਈ ਹੈ |

ਹਮਲੇ ਦੀ ਜ਼ਿੰਮੇਵਾਰੀ ਬਲੋਚ ਲਿਬਰੇਸ਼ਨ ਆਰਮੀ ਨੇ ਲਈ

ਇਸ ਘਟਨਾ ਤੋਂ ਬਾਅਦ ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ਵਿਚ ਹੋਇਆ।

ਤੁਰੰਤ ਜਾਂਚ ਦੇ ਹੁਕਮ

ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਨਾਲ ਪਲੇਟਫਾਰਮ ਦੀ ਛੱਤ ਵੀ ਨੁਕਸਾਨੀ ਗਈ ਅਤੇ ਧਮਾਕੇ ਦੀ ਆਵਾਜ਼ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਦੂਰ-ਦੂਰ ਤੱਕ ਸੁਣਾਈ ਦਿੱਤੀ। ਬਲੋਚਿਸਤਾਨ ਦੇ ਮੁੱਖ ਮੰਤਰੀ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਭਿਆਨਕ ਕਾਰਵਾਈ ਕਰਾਰ ਦਿੱਤਾ ਅਤੇ ਤੁਰੰਤ ਜਾਂਚ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ…

ਉਨ੍ਹਾਂ ਕਿਹਾ ਕਿ ਅੱਤਵਾਦੀ ਆਮ ਨਾਗਰਿਕਾਂ, ਮਜ਼ਦੂਰਾਂ, ਔਰਤਾਂ ਅਤੇ ਬੱਚਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਨ੍ਹਾਂ ਹਮਲਿਆਂ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਮਲੇ ਦਾ ਨਿਸ਼ਾਨਾ ਇਨਫੈਂਟਰੀ ਸਕੂਲ ਦੇ ਜਵਾਨ

ਬਲੋਚਿਸਤਾਨ ਦੇ ਪੁਲਿਸ ਇੰਸਪੈਕਟਰ ਜਨਰਲ ਮੌਜ਼ਮ ਜਾਹ ਅੰਸਾਰੀ ਨੇ ਦੱਸਿਆ ਕਿ ਇਸ ਧਮਾਕੇ ਵਿਚ ਹੁਣ ਤੱਕ 24 ਲੋਕ ਮਾਰੇ ਜਾ ਚੁੱਕੇ ਹਨ। ਰਿਪੋਰਟ ਮੁਤਾਬਕ ਉਨ੍ਹਾਂ ਨੇ ਕਿਹਾ, “ਇਸ ਹਮਲੇ ਦਾ ਨਿਸ਼ਾਨਾ ਇਨਫੈਂਟਰੀ ਸਕੂਲ ਦੇ ਜਵਾਨ ਸਨ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।” ਉਨ੍ਹਾਂ ਦੱਸਿਆ ਕਿ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ।

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here