ਮੂੰਹ-ਖੁਰ ਦੀ ਬਿਮਾਰੀ ਕਾਰਨ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਕੀਤਾ ਟੀਕਾਕਰਨ || Punjab News

0
17

ਮੂੰਹ-ਖੁਰ ਦੀ ਬਿਮਾਰੀ ਕਾਰਨ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਕੀਤਾ ਟੀਕਾਕਰਨ

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫਐਮਡੀ) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।

ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ਨੂੰ ਐਫਐਮਡੀ ਵੈਕਸੀਨ ਲਗਾਉਣ ਦੇ ਨਿਰਦੇਸ਼

ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫਐਮਡੀ ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫਐਮਡੀ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ਨੂੰ ਐਫਐਮਡੀ ਵੈਕਸੀਨ ਲਗਾਉਣ ਦੇ ਨਿਰਦੇਸ਼ ਵੀ ਦਿੱਤੇ।

ਜਿਨਸੀ ਸ਼ੋਸ਼ਣ ਮਾਮਲੇ ‘ਚ ਐੱਸ.ਡੀ.ਐੱਮ ਗ੍ਰਿਫਤਾਰ || Latest News

ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਬਣਾਏ ਗਏ ਹਨ। ਵਿਭਾਗ ਵੱਲੋਂ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਗਿਆ ਹੈ।

ਸੂਬੇ ਦੇ ਸਮੁੱਚੇ ਪਸ਼ੂਧਨ ਦਾ ਟੀਕਾਕਰਨ ਮੁਫ਼ਤ

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ ਕੀਤੀ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬੇ ਦੇ ਸਮੁੱਚੇ ਪਸ਼ੂਧਨ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੋਲਡ ਚੇਨ ਨੂੰ ਮੇਨਟੇਨ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਕਿਹਾ।

LEAVE A REPLY

Please enter your comment!
Please enter your name here