ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਪੁਤਲੇ ਫੂਕ ਕੇ ਕੀਤੇ ਰੋਸ ਮੁਜ਼ਾਹਰੇ

0
9

ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਪੁਤਲੇ ਫੂਕ ਕੇ ਕੀਤੇ ਰੋਸ ਮੁਜ਼ਾਹਰੇ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਵੱਲੋਂ ਲਿਖ਼ਤੀ ਬਿਆਨ ਰਾਹੀਂ ਦੱਸਿਆ ਗਿਆ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਭਾਜਪਾ ਤੇ ਆਰਐਸਐਸ ਦਾ ਦੁੱਮਡੱਲਾ ਬਣਕੇ ਬਿਆਨ ਦਿੱਤਾ ਹੈ ਕਿ ਕਿਸਾਨ ਤਾਲਿਬਾਨ ਵਰਗਾ ਵਿਵਹਾਰ ਕਰ ਰਹੇ ਹਨ ਤੇ ਕਿਸਾਨ ਆਗੂਆਂ ਨੇ ਬਹੁਤ ਜ਼ਮੀਨਾਂ ਜਾਇਦਾਦਾਂ ਬਣਾਈਆਂ ਹਨ ਤੇ ਉਹਨਾਂ ਦੇ ਕਰੋੜਾਂ ਦੇ ਕਾਰੋਬਾਰ ਹਨ ਅਤੇ ਅਸੀਂ ਕੇਂਦਰ ਸਰਕਾਰ ਵੱਲੋਂ ਜ਼ਿਮਨੀ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀ ਸੰਪਤੀ ਦੀ ਜਾਂਚ ਕਰਾਂਗੇ। ਉਹਨਾਂ ਨੇ ਕਿਹਾ ਕਿ ਅਸੀਂ ਬਿੱਟੂ ਬਿਆਨ ਦੀ ਨਿਖੇਧੀ ਕਰਦੇ ਹਾਂ ਪਰ ਕਿਸੇ ਵੀ ਜਾਂਚ ਦਾ ਸਵਾਗਤ ਕਰਦੇ ਹਾਂ ।

 AIIMS ‘ਚ ਸੀਨੀਅਰ ਰੈਜ਼ੀਡੈਂਟ ਦੀਆਂ 76 ਅਸਾਮੀਆਂ ਲਈ ਭਰਤੀ, ਇਸ ਦਿਨ ਹੋਵੇਗਾ ਇੰਟਰਵਿਊ || Educational News

ਇਹ ਜਾਂਚ ਦਾ ਘੇਰਾ ਪਿਛਲੇ 77 ਤੋਂ ਹੁਣ ਤੱਕ ਕੇਂਦਰ ਤੇ ਸੂਬਿਆਂ ਵਿਚ ਰਹੀਆਂ ਸਰਕਾਰਾਂ ਤੇ ਸੰਸਦ ਮੈਂਬਰ, ਵਿਧਾਇਕਾਂ, ਰਿਟਾਇਰ ਤੇ ਮਜੂਦਾ ਸਾਰੀ ਅਫ਼ਸਰਸ਼ਾਹੀ ਤੇ 110 ਦੇਸ਼ੀ ਕਾਰਪੋਰੇਟ ਘਰਾਣਿਆਂ ਸਮੇਤ ਮਾਫੀਏ ਗਰੁੱਪਾਂ ਦੀ ਸੰਪਤੀ ਦੀ ਜਾਂਚ ਕਿਸੇ ਸੁਪਰੀਮ ਕੋਰਟ ਦੇ ਜੱਜ ਅਧੀਨ ਕਮੇਟੀ ਬਣਾਕੇ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਅਚੱਲ ਤੇ ਚੱਲ ਵਾਧੂ ਸਰੋਤਾਂ ਤੋਂ ਬਣਾਈ ਜਾਇਦਾਦ ਜ਼ਬਤ ਕਰਕੇ ਗਰੀਬੀ ਰੇਖਾ ਤੋਂ ਹੇਠ ਰਹਿੰਦੇ 20 ਕਰੋੜ ਲੋਕਾਂ ਤੇ ਬੇਜ਼ਮੀਨਿਆਂ ਵਿੱਚ ਵੰਡੀ ਜਾਵੇ, ਕਿਉਂਕਿ ਕੁਦਰਤੀ ਸਾਧਨਾਂ ਉਤੇ ਸਾਰਿਆਂ ਦਾ ਬਰਾਬਰ ਦਾ ਹੱਕ ਹੈ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਜੱਥੇਬੰਦੀ ਵੱਲੋਂ ਕਿਸਾਨ ਵਿਰੋਧੀ ਦਿੱਤੇ ਬਿਆਨ ਵਿਰੁੱਧ ਅੱਜ ਸੈਂਕੜੇ ਥਾਵਾਂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਤੇ ਕੱਲ ਨੂੰ ਵੀ ਪੰਜਾਬ ਭਰ ਵਿੱਚ ਪੁਤਲੇ ਫੂਕ ਰੋਸ ਮੁਜ਼ਾਹਰੇ ਜਾਰੀ ਰਹਿਣਗੇ ।

ਕਿਸਾਨ ਆਗੂਆਂ ਅੱਗੇ ਕਿਹਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਸਲਾਹ ਕਰਕੇ ਦੇਸ਼ ਵਿਚ ਹਰ ਰੋਜ਼ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਰਹੇ 115 ਕਿਸਾਨਾਂ ਮਜ਼ਦੂਰਾਂ,4 ਲੱਖ ਤੋਂ ਵੱਧ ਖ਼ੁਦਕਸ਼ੀ ਕਰ ਚੁੱਕੇ ਕਿਸਾਨ ਮਜ਼ਦੂਰ ਦੀ ਜਾਂਚ ਵੀ ਕਰਵਾਉਣੀ ਚਾਹੀਦੀ ਹੈ। ਦੇਸ਼ ਵਿਚ ਸਨ 2000 ਤੋਂ ਲੈਕੇ 2015 ਤੱਕ ਕਿਸਾਨਾਂ ਦੇ ਫਸਲਾਂ ਦੇ ਭਾਅ ਵਿੱਚ 45 ਲੱਖ ਕਰੋੜ ਦੇ ਪਏ ਘਾਟੇ ਤੇ ਪੰਜਾਬ ਵਿੱਚ ਕਾਡਲਾ ਬੰਦਰਗਾਹ ਤੋਂ ਕਾਰਪੋਰੇਟ ਕੰਪਨੀਆਂ ਦੁਆਰਾ ਨਸ਼ਾ ਸਪਲਾਈ ਕਰਕੇ ਰੋਜ਼ ਮਰ ਰਹੇ ਨੋਜਵਾਨਾਂ ਦੀ ਜਾਂਚ ਵੀ ਕੇਂਦਰੀ ਮੰਤਰੀ ਨੂੰ ਕਰਵਾਉਣੀ ਚਾਹੀਦੀ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕਰਕੇ ਕੇਂਦਰੀ ਰਾਜ ਮੰਤਰੀ ਤੇ ਮੋਦੀ ਸਰਕਾਰ ਦੇ ਖਿਲਾਫ ਸੰਘਰਸ਼ ਦੇ ਅਗਲੇ ਪੜਾਅ ਕੀ ਹੋਣ, ਉਹ ਵੀ ਤੈਅ ਕੀਤੇ ਜਾਣਗੇ।

LEAVE A REPLY

Please enter your comment!
Please enter your name here