ਫਾਜ਼ਿਲਕਾ ਦੇ ਡੀਸੀ ਦਫ਼ਤਰ ਪਹੁੰਚੇ ਵਿਧਾਇਕ ਗੋਲਡੀ, ਕਿਸਾਨਾਂ ਬਾਰੇ ਕਹੀ ਆਹ ਗੱਲ
ਜਲਾਲਾਬਾਦ ਦੇ ਵਿਧਾਇਕ ਗੋਲਡੀ ਕੰਬੋਜ ਅੱਜ ਫਾਜ਼ਿਲਕਾ ਦੇ ਡੀਸੀ ਦਫ਼ਤਰ ਪੁੱਜੇ। ਵਿਧਾਇਕ ਨੇ ਦੱਸਿਆ ਕਿ ਉਹ ਗਿੱਦੜਬਾਹਾ ਵਿੱਚ ਚੋਣ ਡਿਊਟੀ ’ਤੇ ਸਨ। ਉਥੋਂ ਵਾਪਸ ਆ ਕੇ ਉਹ ਡੀਸੀ ਦਫ਼ਤਰ ਵਿੱਚ ਲੋਕਾਂ ਦੇ ਕੰਮ ਕਰਵਾਉਣ ਆਏ ਹਨ। ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸਾਨਾਂ ਦਾ ਕੋਈ ਕਸੂਰ ਨਹੀਂ ਹੈ।
ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ
ਜੇਕਰ ਸਮੇਂ ਸਿਰ ਮਸ਼ੀਨਰੀ ਉਪਲਬਧ ਹੋ ਜਾਵੇ ਤਾਂ ਇਹ ਸਮੱਸਿਆ ਹੱਲ ਹੋ ਸਕਦੀ ਹੈ। ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਗਿੱਦੜਬਾਹਾ ਉਪ ਚੋਣ ਲਈ ਗਏ ਹੋਏ ਸਨ। ਉਥੋਂ ਪਰਤ ਆਏ ਹਨ ਅਤੇ ਬਹੁਤ ਸਾਰਾ ਕੰਮ ਬਾਕੀ ਹੈ। ਇਸ ਨੂੰ ਕਰਵਾਉਣ ਲਈ ਉਹ ਫਾਜ਼ਿਲਕਾ ਦੇ ਡੀਸੀ ਦਫ਼ਤਰ ਆਏ ਹਨ।
ਕੰਬੋਜ ਦਾ ਦਾਅਵਾ- ‘ਆਪ’ ਪਾਰਟੀ ਰਿਕਾਰਡ ਜਿੱਤ ਦਰਜ ਕਰੇਗੀ
ਵਿਧਾਇਕ ਨੇ ਕਿਹਾ ਕਿ ਉਹ ਅਧਿਕਾਰੀਆਂ ਨੂੰ ਮਿਲੇ ਹਨ, ਜਿਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਝੋਨੇ ਦੀ ਪਰਾਲੀ ਸਾੜਨ ਦੇ ਮੁੱਦੇ ‘ਤੇ ਵੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕੋਈ ਕਸੂਰ ਨਹੀਂ ਹੈ। ਜੇਕਰ ਸਮੇਂ ਸਿਰ ਉਨ੍ਹਾਂ ਨੂੰ ਮਸ਼ੀਨਰੀ ਉਪਲਬਧ ਕਰਵਾ ਦਿੱਤੀ ਜਾਵੇ ਤਾਂ ਸਮੱਸਿਆ ਦਾ ਹੱਲ ਹੋਣਾ ਯਕੀਨੀ ਹੈ। ਗਿੱਦੜਬਾਹਾ ਉਪ ਚੋਣ ਸਬੰਧੀ ਵਿਧਾਇਕ ਗੋਲਡੀ ਕੰਬੋਜ ਨੇ ਦਾਅਵਾ ਕੀਤਾ ਕਿ ਗਿੱਦੜਬਾਹਾ ਹਲਕੇ ਤੋਂ ਆਮ ਆਦਮੀ ਪਾਰਟੀ ਰਿਕਾਰਡ ਤੋੜ ਜਿੱਤ ਦਰਜ ਕਰੇਗੀ।
ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ, ਜਿਸ ਦੌਰਾਨ ਉਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਮੁੱਦੇ ‘ਤੇ ਵੀ ਵਿਚਾਰ ਵਟਾਂਦਰਾ ਕੀਤਾ ਹੈ, ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਈ ਜਾਵੇ ਤਾਂ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ ਗਿੱਦੜਬਾਹਾ ਜ਼ਿਮਨੀ ਚੋਣ ਨੂੰ ਲੈ ਕੇ ਵਿਧਾਇਕ ਗੋਲਡੀ ਕੰਬੋਜ ਨੇ ਦਾਅਵਾ ਕੀਤਾ ਕਿ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਰਿਕਾਰਡ ਤੋੜ ਜਿੱਤ ਹਾਸਲ ਕਰੇਗੀ।