ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਦੇ ਕੇਸ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ || News Update

0
145
The High Court refused to hear the Dera Sacha Sauda chief's case

ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਦੇ ਕੇਸ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੇਅਦਬੀ ਦੇ ਮਾਮਲੇ ਵਿਚ ਦਰਜ ਤਿੰਨ FIR ਦੀ ਜਾਂਚ CBI ਨੂੰ ਸੌਂਪਣ ਦੀ ਮੰਗ ਵਾਲੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ | ਹਾਈ ਕੋਰਟ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਸੁਣਵਾਈ ’ਤੇ ਸਾਡੇ ਰੋਕ ਦੇ ਹੁਕਮ ਨੂੰ ਸੁਪਰੀਮ ਕੋਰਟ ਹਟਾ ਚੁੱਕੀ ਹੈ, ਇਹ ਮਾਮਲਾ ਹੁਣ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ, ਇਸ ਲਈ ਇਸ ’ਤੇ ਹਾਈ ਕੋਰਟ ਵਿਚ ਸੁਣਵਾਈ ਦੀ ਕੋਈ ਲੋੜ ਨਹੀਂ ਹੈ।

ਜਾਂਚ ਪੰਜਾਬ ਪੁਲਿਸ ਦੀ ਐੱਸਆਈਟੀ ਦੀ ਬਜਾਏ CBI ਤੋਂ ਕਰਵਾਉਣ ਦੀ ਮੰਗ

ਦਰਅਸਲ ਡੇਰਾ ਸੱਚਾ ਸੌਦਾ ਮੁਖੀ ਨੇ ਆਪਣੇ ਖ਼ਿਲਾਫ਼ ਬੇਅਦਬੀ ਮਾਮਲੇ ਵਿਚ ਦਰਜ ਤਿੰਨਾਂ FIR ਦੀ ਜਾਂਚ ਪੰਜਾਬ ਪੁਲਿਸ ਦੀ ਐੱਸਆਈਟੀ ਦੀ ਬਜਾਏ CBI ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਇਸੇ ਸਾਲ ਅਪ੍ਰੈਲ ਵਿਚ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ ਨੂੰ ਡਬਲ ਬੈਂਚ ਵਿਚ ਸੁਣਵਾਈ ਲਈ ਭੇਜ ਦਿੱਤਾ ਸੀ ਅਤੇ ਨਾਲ ਹੀ ਇਸ ਮਾਮਲੇ ਵਿਚ ਡੇਰਾ ਮੁਖੀ ਖ਼ਿਲਾਫ਼ ਚੱਲ ਰਹੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ : ਭਾਰਤ ‘ਚ ਬਣਨ ਜਾ ਰਹੀ ਸਵਦੇਸ਼ੀ ਬੁਲੇਟ ਟਰੇਨ, ਜਾਣੋ ਕੀ ਹੋਵੇਗੀ ਖ਼ਾਸੀਅਤ

ਲੱਗੀ ਰੋਕ ਨੂੰ ਹਟਾਉਣ ਦੀ ਮੰਗ

ਸਿੰਗਲ ਬੈਂਚ ਦੇ ਇਸ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਅਪੀਲ ਦਾਖ਼ਲ ਕਰ ਦਿੱਤੀ ਸੀ ਅਤੇ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ’ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਪਿਛਲੇ ਮਹੀਨੇ 18 ਅਕਤੂਬਰ ਨੂੰ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ’ਤੇ ਲੱਗੀ ਰੋਕ ਦੇ ਹੁਕਮਾਂ ’ਤੇ ਹੀ ਰੋਕ ਲਗਾ ਦਿੱਤੀ ਸੀ ਅਤੇ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ਦੀ ਹਰੀ ਝੰਡੀ ਦੇ ਦਿੱਤੀ ਸੀ।

 

 

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here