ਤੇਜ਼ ਰਫਤਾਰ ਦਾ ਕਹਿਰ, ਕਾਰ ਦੀ ਲਪੇਟ ‘ਚ ਆਉਣ ਨਾਲ 3 ਸਾਲਾ ਬੱਚੀ ਦੀ ਮੌ.ਤ
ਜਲੰਧਰ ‘ਚ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਪ੍ਰਤਾਪਪੁਰ ਥਾਣੇ ਅਧੀਨ ਪੈਂਦੇ ਖਾਬੜਾ ਗੇਟ ਮਾਨ ਸਿਟੀ ਸੈਂਟਰ ਨੇੜੇ ਸਥਿਤ ਕੁਆਰਟਰਾਂ ਦੇ ਬਾਹਰ ਬੁੱਧਵਾਰ ਸਵੇਰੇ ਕਾਰ ਦੀ ਲਪੇਟ ‘ਚ ਆਉਣ ਨਾਲ ਤਿੰਨ ਸਾਲਾ ਬੱਚੀ ਦੀ ਮੌਤ ਹੋ ਗਈ। ਬੱਚੀ ਬੱਚਿਆਂ ਨਾਲ ਖੇਡਦੀ ਹੋਈ ਸੜਕ ਵੱਲ ਆਈ ਤੇ ਦੂਜੇ ਪਾਸਿਓਂ ਆ ਰਹੀ ਸਵਿਫਟ ਕਾਰ ਨਾਲ ਟਕਰਾ ਗਈ।
ਹਿਰਾਸਤ ‘ਚ ਲਿਆ ਕਾਰ ਚਾਲਕ
ਮ੍ਰਿਤਕ ਤਿੰਨ ਸਾਲ ਦੀ ਕਰੀਨਾ ਚਾਰ ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟੀ ਸੀ। ਹਾਦਸੇ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰ ਕੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਪ੍ਰਤਾਪਪੁਰਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਹੈ। ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਘਟਨਾ ਸਮੇਂ ਲੜਕੀ ਦੀ ਮਾਂ ਘਰ ਨਹੀਂ ਸੀ ਤੇ ਉਸ ਦਾ ਪਿਤਾ ਪਿਛਲੇ ਕੁਝ ਦਿਨਾਂ ਤੋਂ ਕੰਮ ਲਈ ਪਿੰਡ ਗਿਆ ਹੋਇਆ ਸੀ। ਪਰਿਵਾਰ ਵਾਲਿਆਂ ਨੇ ਫੋਨ ਕਰ ਕੇ ਹਾਦਸੇ ਦੀ ਸੂਚਨਾ ਦਿੱਤੀ।