ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ ਦੇ ਮੇਕਰਸ ਨੂੰ ਕਾਨੂੰਨੀ ਨੋਟਿਸ
ਨਵੀ ਦਿੱਲੀ: ਕਾਮੇਡੀਅਨ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ ਦੇ ਦੂਜੇ ਸੀਜ਼ਨ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਇਸ ਦੌਰਾਨ ਸ਼ੋਅ ‘ਤੇ ਬੰਗਾਲੀ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਮਰਹੂਮ ਨੋਬਲ ਪੁਰਸਕਾਰ ਜੇਤੂ ਰਬਿੰਦਰਨਾਥ ਟੈਗੋਰ ਦੇ ਅਕਸ ਨੂੰ ਖਰਾਬ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਸ ਸਬੰਧੀ ਸ਼ੋਅ ਮੇਕਰਸ ਨੂੰ ਨੋਟਿਸ ਭੇਜਿਆ ਗਿਆ ਹੈ।
ਇਹ ਵੀ ਪੜੋ : ਲੁਧਿਆਣਾ- ਨਫ਼ਰਤੀ ਭਾਸ਼ਣ ਦੇਣ ਵਾਲੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ
ਇਹ ਨੋਟਿਸ ਬਾਂਗੋ ਭਾਸ਼ੀ ਮਹਾਸਭਾ ਫਾਊਂਡੇਸ਼ਨ ਦੇ ਪ੍ਰਧਾਨ ਡਾ: ਮੰਡਲ ਵੱਲੋਂ ਕਪਿਲ ਸ਼ਰਮਾ ਦੇ ਸ਼ੋਅ ਨੂੰ ਭੇਜਿਆ ਗਿਆ ਹੈ, ਉਨ੍ਹਾਂ ਨੇ ਸ਼ੋਅ ਦੇ ਉਸ ਹਿੱਸੇ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਜਿਸ ਵਿੱਚ ਨੋਬਲ ਪੁਰਸਕਾਰ ਜੇਤੂ ਰਬਿੰਦਰਨਾਥ ਟੈਗੋਰ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ੋਅ ਵਿੱਚ ਸੱਭਿਆਚਾਰਕ ਪਹਿਲੂਆਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਅਤੇ ਸ਼ੋਅ ‘ਚ ਰਾਬਿੰਦਰਨਾਥ ਟੈਗੋਰ ਦੇ ਅਕਸ ਦਾ ਵੀ ਅਪਮਾਨ ਕੀਤਾ ਗਿਆ ਹੈ।