ਵੱਡੀ ਖ਼ਬਰ: ਗੁਜਰਾਤ ਦੇ ਪੋਰਬੰਦਰ ਤੋਂ 500 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
ਗੁਜਰਾਤ : ਭਾਰਤੀ ਤੱਟ ਰੱਖਿਅਕ ਅਤੇ ਗੁਜਰਾਤ ਏਟੀਐਸ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਪੋਰਬੰਦਰ ਤੱਟ ਤੋਂ 500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਇਸ ਦੀ ਕੀਮਤ 700 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਟੀਮ ਨੇ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਇਹ ਕਾਰਵਾਈ ਕੀਤੀ ਗਈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਟਵੀਟ
ਦੱਸ ਦਈਏ ਕਿ ਦੇਰ ਰਾਤ ਚੱਲੇ ਇਸ ਆਪ੍ਰੇਸ਼ਨ ‘ਚ 500 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਜ਼ਬਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਗੁਜਰਾਤ ਏਟੀਐਸ ਦੀ ਕਾਰਵਾਈ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵਿੱਟਰ ‘ਤੇ ਲਿਖਿਆ ਕਿ “ਪ੍ਰਧਾਨ ਮੰਤਰੀ ਦੇ ਨਸ਼ਾ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਦੇ ਹੋਏ, ਸਾਡੀਆਂ ਏਜੰਸੀਆਂ ਨੇ ਗੁਜਰਾਤ ਵਿੱਚ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਵੱਡੀ ਮਾਤਰਾ ‘ਚ ਪਾਬੰਦੀਸ਼ੁਦਾ ਮੈਥ ਬਰਾਮਦ ਕੀਤੀ। NCB, ਭਾਰਤੀ ਜਲ ਸੈਨਾ ਅਤੇ ਗੁਜਰਾਤ ਪੁਲਿਸ ਦੁਆਰਾ ਸੰਚਾਲਿਤ ਸੰਯੁਕਤ ਆਪ੍ਰੇਸ਼ਨ ਇਸ ਸੁਪਨੇ ਪ੍ਰਤੀ ਸਾਡੀ ਵਚਨਬੱਧਤਾ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਸਾਡੀਆਂ ਏਜੰਸੀਆਂ ਵਿਚਕਾਰ ਨਿਰਵਿਘਨ ਤਾਲਮੇਲ ਦੀ ਇੱਕ ਸ਼ਾਨਦਾਰ ਉਦਾਹਰਣ ਹੈ। ਇਸ ਇਤਿਹਾਸਕ ਸਫਲਤਾ ਲਈ ਮੈਂ ਏਜੰਸੀਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ।”
ਇਹ ਵੀ ਪੜ੍ਹੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ