ਚੰਡੀਗੜ੍ਹ ਮਸਲੇ ‘ਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਪੰਜਾਬ ਰਾਜਪਾਲ ਨਾਲ ਕੀਤੀ ਮੁਲਾਕਾਤ, ਸੌਂਪਿਆ ਮੰਗ ਪੱਤਰ
ਚੰਡੀਗੜ: ਚੰਡੀਗੜ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਮਾਮਲੇ ਵਿੱਚ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅੱਜ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ ।
ਹਰਿਆਣਾ ਨੂੰ ਨਾ ਦਿੱਤੀ ਜਾਵੇ ਜ਼ਮੀਨ: ਵਡਾਲਾ
ਇਸ ਮੁਲਾਕਾਤ ਤੋਂ ਬਾਅਦ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ” ਸੁਧਾਰ ਲਹਿਰ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ, ਜਿਸ ਵਿਚ ਇਹ ਗੰਭੀਰ ਮੁੱਦਾ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕੀਤੀ ਗਈ ਹੈ,ਇਸ ਨਾਜ਼ੁਕ ਮੁੱਦੇ ਸਬੰਧੀ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਉਹ ਇਸ ਗੰਭੀਰ ਮੁੱਦੇ ਨੂੰ ਲੈ ਕੇ ਦਿੱਲੀ ਸਰਕਾਰ ਨਾਲ ਗੱਲ ਕਰਨ। ਉਨ੍ਹਾਂ ਕਿਹਾ ਕਿ “ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਨਾ ਦਿੱਤੀ ਜਾਵੇ। ਅਸੀਂ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਜਿਸ ਵਿੱਚ ਪੰਜਾਬ ਦਾ ਬਹੁਤ ਵੱਡਾ ਯੋਗਦਾਨ ਹੈ। ਜੇਕਰ ਮੁੱਖ ਖੇਤਰ ਵਿੱਚ ਦੇਖਿਆ ਜਾਵੇ ਤਾਂ ਪੰਜਾਬ ਦੇ ਖਿਲਾਫ ਫੈਸਲੇ ਲਏ ਜਾ ਰਹੇ ਹਨ। ਇਹ ਜ਼ਮੀਨ ਅਦਲਾ-ਬਦਲੀ ਕੀਤੀ ਜਾ ਰਹੀ ਹੈ, ਇਸ ‘ਤੇ ਹਰਿਆਣਾ ਅਤੇ ਯੂਟੀ ਦਾ ਕੋਈ ਅਧਿਕਾਰ ਨਹੀਂ ਹੈ।ਇਹ ਮੁੱਦਾ ਲੋਕ ਸਭਾ ਵਿੱਚ ਜਾ ਸਕਦਾ ਹੈ। ਅਸੀਂ ਪੰਜਾਬ ਦੇ ਸਟੈਂਡ ਨੂੰ ਕਮਜ਼ੋਰ ਨਹੀਂ ਹੋਣ ਦੇਵਾਂਗੇ।
ਇਹ ਵੀ ਪੜ੍ਹੋ:PM ਮੋਦੀ ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ, ਹਵਾਈ ਅੱਡੇ ਦੇ ਬਾਹਰ ਵਧਾਈ ਗਈ ਸੁਰੱਖਿਆ
ਉਨ੍ਹਾਂ ਕਿਹਾ ਕਿ “ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਮੁੱਦੇ ਤੋਂ ਜਾਣੂ ਹਨ ਅਤੇ ਹੋਰ ਜਾਣਕਾਰੀ ਵੀ ਲੈਣਗੇ।ਅਸੀਂ ਦਸਤਾਵੇਜ਼ਾਂ ਸਮੇਤ 23 ਤਰੀਕ ਨੂੰ ਮੁੜ ਰਾਜਪਾਲ ਨੂੰ ਮਿਲਾਂਗੇ।”