ਅੱਜ ਬਰਨਾਲਾ ਆਉਣਗੇ ਅਰਵਿੰਦ ਕੇਜਰੀਵਾਲ ਤੇ ਸੀ.ਐਮ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ || Punjab News

0
73

ਅੱਜ ਬਰਨਾਲਾ ਆਉਣਗੇ ਅਰਵਿੰਦ ਕੇਜਰੀਵਾਲ ਤੇ ਸੀ.ਐਮ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ: ਪੰਜਾਬ ‘ਚ 20 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਿਰਫ਼ ਚਾਰ ਦਿਨ ਹੀ ਬਾਕੀ ਰਹਿ ਗਏ ਹਨ। ਅਜਿਹੇ ‘ਚ ਆਪਣੀ ਜਿੱਤ ਲਈ ਸਾਰੇ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਆਪਣੀ ਪੂਰੀ ਵਾਹ ਲਗਾ ਰਹੀਆਂ ਹਨ। ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ।

ਬਰਨਾਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ

ਦੱਸ ਦਈਏ ਕਿ ਬਰਨਾਲਾ ਸ਼ਹਿਰ ਦੇ ਫਰਵਾਹੀ ਬਾਜ਼ਾਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਰੈਲੀ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ। ਬਰਨਾਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਰੈਲੀ ਲਈ ਬਾਜ਼ਾਰ ਵਿੱਚ ਟੈਂਟ ਲਗਾ ਕੇ ਵੱਡਾ ਪੰਡਾਲ ਸਜਾਇਆ ਗਿਆ ਹੈ।

ਇਹ ਵੀ ਪੜ੍ਹੋ: ਰੋਹਿਤ ਸ਼ਰਮਾ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

LEAVE A REPLY

Please enter your comment!
Please enter your name here