ਮਿਸ਼ਨ ਰੋਜ਼ਗਾਰ: ਮੁੱਖ ਮੰਤਰੀ ਮਾਨ ਨੇ 1205 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਦੇ ਤਹਿਤ ਅੱਜ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਨਵ-ਨਿਯੁਕਤ ਪੁਲਿਸਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਅੱਜ ਬਰਨਾਲਾ ਆਉਣਗੇ ਅਰਵਿੰਦ ਕੇਜਰੀਵਾਲ ਤੇ ਸੀ ਐਮ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਕਿ “ਅੱਜ ਚੰਡੀਗੜ੍ਹ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੁਲਿਸ ਵਿਭਾਗ ਦੇ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ‘ਤੇ ਸਾਰੇ ਨਵ-ਨਿਯੁਕਤ ਕਾਂਸਟੇਬਲਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ। ਢਾਈ ਸਾਲਾਂ ‘ਚ ਹੀ ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫਾਰਿਸ਼ ਦੇ 48 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ। ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਨੌਜਵਾਨਾਂ ਦੇ ਹੱਥਾਂ ‘ਚ ਨਿਯੁਕਤੀ ਪੱਤਰ ਦੇਣ ਅਤੇ ਘਰਾਂ ਵਿੱਚ ਖੁਸ਼ੀਆਂ ਦੇ ਸਮਾਗਮਾਂ ਦਾ ਸਿਲਸਿਲਾ ਜਾਰੀ ਰਹੇਗਾ।”