ਡੇਂਗੂ ਦਾ ਕਹਿਰ ਜਾਰੀ, ਇੱਕ ਨੌਜਵਾਨ ਦੀ ਹੋਈ ਮੌ.ਤ
ਰਾਜਪੁਰਾ : ਨੇੜਲੇ ਪਿੰਡ ਮੰਡਵਾਲ ਵਿਖੇ ਇੱਕ 23 ਸਾਲਾ ਨੌਜਵਾਨ ਦੀ ਡੇਂਗੂ ਨਾਲ ਪੀੜਤ ਹੋਣ ਕਰਕੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਿੰਡ ਵਿੱਚ ਮਾਤਮ ਛਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਮੰਡਵਾਲ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਦੁੱਗਲ ਨੇ ਦੱਸਿਆ ਕਿ ਕਮਲਦੀਪ ਸਿੰਘ (23) ਪੁੱਤਰ ਸਵਰਨ ਸਿੰਘ ਜੋ ਕਿ ਬੀਤੇ ਦਿਨਾਂ ਤੋਂ ਬੁਖਾਰ ਨਾਲ ਪੀੜਤ ਸੀ ਜਦੋਂ ਉਸਦਾ ਮੈਡੀਕਲ ਲੈਬੋਰੇਟਰੀ ਤੋਂ ਚੈੱਕਅਪ ਕਰਵਾਇਆ ਗਿਆ ਤਾਂ ਡੇਂਗੂ ਨਾਲ ਪੀੜਤ ਪਾਇਆ ਗਿਆ।
ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਦਿਨ ਦਿਹਾੜੇ ਗੋ.ਲੀਆਂ ਮਾਰ ਕੇ ਕੀਤੇ ਕਤ.ਲ || Punjab News
ਜਿਸ ਮਗਰੋਂ ਪਿੰਡ ਦੇ ਇੱਕ ਝੋਲਾ ਛਾਪ ਡਾਕਟਰ ਨੇ ਉਸ ਦਾ ਇਲਾਜ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਮਲਦੀਪ ਸਿੰਘ ਦੀ ਹਾਲਤ ਵਿੱਚ ਸੁਧਾਰ ਦੀ ਥਾਂ ਦਿਨ ਪ੍ਰਤੀ ਦਿਨ ਉਸ ਦੇ ਪਲੈਟਲੇਟਸ ਘਟਣੇ ਸ਼ੁਰੂ ਹੋ ਗਏ। ਜਿਸ ਨਾਲ ਨਾਲ ਉਸ ਦਾ ਬੀਪੀ ਵੀ ਲੋਅ ਆ ਗਿਆ। ਜਦੋਂ ਉਸ ਨੂੰ ਗੰਭੀਰ ਹਾਲਤ ਦੇਖਦੇ ਹੋਏ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਤਾਂ ਉੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।