ਵਿਵਾਦਾਂ ਚ ਘਿਰੇ ਚਰਨਜੀਤ ਚੰਨੀ; ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚਰਨਜੀਤ ਸਿੰਘ ਚੰਨੀ ਨੂੰ ਔਰਤਾਂ ਦੇ ਖਿਲਾਫ ਦਿੱਤੀ ਵਿਵਾਦਤ ਟਿੱਪਣੀ ਕਾਰਨ ਨੋਟਿਸ ਜਾਰੀ ਕੀਤਾ ਹੈ।
ਇਹ ਵੀ ਪੜੋ: ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਸ਼ੋਅ ਦੌਰਾਨ ਹੋਇਆ ਹਮਲਾ
ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਉਦਾਹਰਣ ਦੇ ਕੇ ਭਾਜਪਾ ਅਤੇ ‘ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਵਿਵਾਦਿਤ ਬਿਆਨ ਦਿੱਤਾ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਚੰਨੀ ਵੱਲੋਂ ਚੋਣ ਰੈਲੀ ‘ਚ ਦਿੱਤੇ ਗਏ ਬਿਆਨ ‘ਤੇ ਭਾਜਪਾ ਅਤੇ ‘ਆਪ’ ਆਗੂਆਂ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਨੇ ਔਰਤਾਂ ਦਾ ਅਪਮਾਨ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ‘ਆਪ’ ਅਤੇ ਭਾਜਪਾ ਨੇ ਮਹਿਲਾ ਕਮਿਸ਼ਨ ਤੋਂ ਚੰਨੀ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦਾ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਚੰਨੀ ਨੂੰ ਨੋਟਿਸ ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਔਰਤਾਂ ਦਾ ਸਤਿਕਾਰ ਹਮੇਸ਼ਾ ਕਰਨਾ ਚਾਹੀਦਾ ਹੈ।