ਅਕਾਲੀ ਦਲ ਦੇ ਵੱਡੇ ਲੀਡਰ ਨੇ ਪਾਰਟੀ ਛੱਡਣ ਦਾ ਕਰ ਦਿੱਤਾ ਐਲਾਨ
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਨ ਕੇ ਸ਼ਰਮਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸ਼ਰਮਾ ਨੇ ਇਹ ਬਿਆਨ ਸੁਖਬੀਰ ਬਾਦਲ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਸਬੰਧੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦਿੱਤਾ।
ਇਹ ਵੀ ਪੜ੍ਹੋ : ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ, 6 ਦਸੰਬਰ ਨੂੰ ਮੁੜ ਦਿੱਲੀ ਕਰਨਗੇ ਕੂਚ
ਸੁਖਬੀਰ ਬਾਦਲ ਨੇ ਆਪਣਾ ਅਸਤੀਫਾ ਸੌਂਪ ਦਿੱਤਾ
ਐਨ.ਕੇ.ਸ਼ਰਮਾ ਨੇ ਕਿਹਾ, “ਜਿਵੇਂ ਸੁਖਬੀਰ ਬਾਦਲ ਨੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਲਈ ਮੇਰਾ ਇਸ ਪਾਰਟੀ ਵਿੱਚ ਬਣੇ ਰਹਿਣ ਦਾ ਕੋਈ ਇੱਛੁਕ ਨਹੀਂ ਹਾਂ।” ਹਾਲਾਂਕਿ, ਐਨ.ਕੇ ਸ਼ਰਮਾ ਨੇ ਇਹ ਵੀ ਕਿਹਾ ਕਿ, ਜੇਕਰ ਸੁਖਬੀਰ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ, ਉਹ ਪਾਰਟੀ ਵਿੱਚ ਇਸੇ ਤਰ੍ਹਾਂ ਹੀ ਪਾਰਟੀ ਵਰਕਰ ਦੇ ਤੌਰ ਤੇ ਕੰਮ ਕਰਦੇ ਰਹਿਣਗੇ।