ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਰ ਦਿੱਤਾ ਵੱਡਾ ਐਲਾਨ
ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਸਿਆਸੀ ਹਲਚਲ ਲਗਾਤਾਰ ਜਾਰੀ ਹੈ | ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਨ ਕੇ ਸ਼ਰਮਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਅਤੇ ਹੁਣ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇਕ ਸੋਸ਼ਲ ਮੀਡੀਆ ਪੋਸਟ ਪਾ ਕੇ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਆਖਿਆ ਹੈ ਕਿ ਜੇਕਰ ਉਹਨਾਂ ਨੇ ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫੇ ਨੂੰ ਮਨਜ਼ੂਰ ਕੀਤਾ ਤਾਂ ਫਿਰ ਉਹਨਾਂ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫੇ ਨੂੰ ਵੀ ਪ੍ਰਵਾਨ ਕਰ ਲਿਆ ਜਾਵੇ।
ਇਹ ਵੀ ਪੜ੍ਹੋ : ਅਕਾਲੀ ਦਲ ਦੇ ਵੱਡੇ ਲੀਡਰ ਨੇ ਪਾਰਟੀ ਛੱਡਣ ਦਾ ਕਰ ਦਿੱਤਾ ਐਲਾਨ
ਸੁਖਬੀਰ ਬਾਦਲ ਨੇ ਆਪਣਾ ਅਸਤੀਫਾ ਸੌਂਪ ਦਿੱਤਾ
ਐਨ ਕੇ ਸ਼ਰਮਾ ਨੇਆਪਣਾ ਪਾਰਟੀ ਛੱਡਣ ਦਾ ਬਿਆਨ ਸੁਖਬੀਰ ਬਾਦਲ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਸਬੰਧੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦਿੱਤਾ। ਐਨ.ਕੇ.ਸ਼ਰਮਾ ਨੇ ਕਿਹਾ, “ਜਿਵੇਂ ਸੁਖਬੀਰ ਬਾਦਲ ਨੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਲਈ ਮੇਰਾ ਇਸ ਪਾਰਟੀ ਵਿੱਚ ਬਣੇ ਰਹਿਣ ਦਾ ਕੋਈ ਇੱਛੁਕ ਨਹੀਂ ਹਾਂ।” ਹਾਲਾਂਕਿ, ਐਨ.ਕੇ ਸ਼ਰਮਾ ਨੇ ਇਹ ਵੀ ਕਿਹਾ ਕਿ, ਜੇਕਰ ਸੁਖਬੀਰ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ, ਉਹ ਪਾਰਟੀ ਵਿੱਚ ਇਸੇ ਤਰ੍ਹਾਂ ਹੀ ਪਾਰਟੀ ਵਰਕਰ ਦੇ ਤੌਰ ਤੇ ਕੰਮ ਕਰਦੇ ਰਹਿਣਗੇ।