ਬਲਵੰਤ ਸਿੰਘ ਰਾਜੋਆਣਾ ਆਉਣਗੇ ਜੇਲ੍ਹ ਤੋਂ ਬਾਹਰ
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਦੇ ਪਿੰਡ ਵਿੱਚ ਭਲਕੇ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰੀ ਪੁਲਿਸ ਹਿਰਾਸਤ ਵਿੱਚ ਹੋਣ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ।
ਇਹ ਵੀ ਪੜ੍ਹੋ : ਦਮਦਮੀ ਟਕਸਾਲ ਦੇ ਹਰਨਾਮ ਸਿੰਘ ਖਾਲਸਾ ਨੇ ਕੀਤਾ ਵੱਡਾ ਐਲਾਨ, ਚੋਣਾਂ ‘ਚ ਕਰਨਗੇ ਇਸ ਪਾਰਟੀ ਨੂੰ ਸਮਰਥਨ
ਹਾਈ ਕੋਰਟ ਵਿੱਚ ਕੀਤੀ ਸੀ ਪਟੀਸ਼ਨ ਦਾਇਰ
ਰਾਜੋਆਣਾ ਨੇ ਕੱਲ੍ਹ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਉਹਨਾਂ ਨੂੰ ਵੱਡੀ ਰਾਹਤ ਦਿੰਦਿਆਂ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਤੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ |