ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਛੁੱਟੀ ਦਾ ਹੋਇਆ ਐਲਾਨ || Punjab Update

0
119
A holiday was announced yesterday in these districts of Punjab

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਛੁੱਟੀ ਦਾ ਹੋਇਆ ਐਲਾਨ

ਭਲਕੇ ਪੰਜਾਬ ਦੇ ਚਾਰ ਸੂਬੇ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ ਜਿਸਦੇ ਚੱਲਦਿਆਂ ਪੰਜਾਬ ਦੇ ਇਨ੍ਹਾਂ ਸੂਬਿਆਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ | ਧਿਆਨਯੋਗ ਹੈ ਕਿ ਕੱਲ੍ਹ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

ਇਹ ਵੀ ਪੜ੍ਹੋ : ਬਲਵੰਤ ਸਿੰਘ ਰਾਜੋਆਣਾ ਆਉਣਗੇ ਜੇਲ੍ਹ ਤੋਂ ਬਾਹਰ

ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ ਇਹ ਛੁੱਟੀ

ਇਸ ਦੇ ਨਾਲ ਹੀ ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

 

 

 

 

 

 

 

 

 

 

 

 

 

LEAVE A REPLY

Please enter your comment!
Please enter your name here