ਕੱਲ੍ਹ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਣਗੀਆਂ Online ਕਲਾਸਾਂ || News of Punjab

0
75
Online classes will start in government schools of Punjab from tomorrow

ਕੱਲ੍ਹ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਣਗੀਆਂ Online ਕਲਾਸਾਂ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕੱਲ੍ਹ ਤੋਂ JEE ਮੇਨਜ਼ ਤੇ ਨੀਟ ਪ੍ਰੀਖਿਆ ਦੀ Online ਕਲਾਸਾਂ ਸ਼ੁਰੂ ਹੋ ਜਾਣਗੀਆਂ | ਸਿੱਖਿਆ ਵਿਭਾਗ ਵੱਲੋਂ ਪਿਛਲੇ ਹਫ਼ਤੇ ਤੋਂ JEE ਮੇਨਜ਼ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ IIT ਕਾਨਪੁਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (Al) ਬੇਸਡ ਸਾਫ਼ਟਵੇਅਰ ਤਿਆਰ ਕੀਤਾ ਹੈ। ਇਹ ਯੋਜਨਾ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਤੇ ਸਾਖਰਤਾ ਦੀ ਸਾਥੀ ਐਪ ਨਾਲ ਸਬੰਧਤ ਹੈ।

ਨੀਟ ਪ੍ਰੀਖਿਆ ਲਈ 20 ਨਵੰਬਰ ਤੋਂ 4.30 ਵਜੇ ਤੋਂ 6.30 ਵਜੇ ਤਕ ਫਿਜ਼ੀਕਸ, ਕੈਮਿਸਟਰੀ, ਬਾਇਓਲੋਜੀ ਤੇ ਮੈਥ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ। ਦੱਸ ਦਈਏ ਕਿ JEE ਮੇਨ ਲਈ 11 ਨਵੰਬਰ ਤੋਂ ਹੀ ਸਕੂਲ ਦੇ ਸਮੇਂ ਦੌਰਾਨ 1.15 ਤੋਂ 3.20 ਵਜੇ ਤਕ ਫਿਜ਼ੀਕਸ, ਕੈਮਿਸਟਰੀ, ਬਾਇਓਲੋਜੀ ਤੇ ਮੈਥ ਦਾ ਪੀਰੀਅਡ ਲਗਾਇਆ ਜਾ ਰਿਹਾ ਹੈ।

ਡੇਢ ਤੋਂ 4 ਮਹੀਨਿਆਂ ਦਾ ਹੋਵੇਗਾ ਕੋਰਸ

ਸਿੱਖਿਆ ਵਿਭਾਗ ਦੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ JEE ਤੇ ਨੀਟ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ। ਇਹ ਕੋਰਸ ਡੇਢ ਤੋਂ 4 ਮਹੀਨਿਆਂ ਦਾ ਹੋਵੇਗਾ। ਇਸ ਵਿਚ ਬੱਚਿਆਂ ਨੂੰ ਫਿਜ਼ਿਕਸ, ਕੈਮਿਸਟਰੀ ਤੇ ਮੈਥਸ ਸਮੇਤ ਸਾਰੇ ਵਿਸ਼ੇ ਕਵਰ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ ਛੁੱਟੀ ਦਾ ਹੋਇਆ ਐਲਾਨ

ਕੋਚਿੰਗ ਲਈ ਸਰਕਾਰੀ ਸਕੂਲਾਂ ਵਿਚ ਡਿਜੀਟਲ ਕਲਾਸ ਰੂਮ ਤਿਆਰ ਕੀਤੇ ਗਏ ਹਨ। ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖ਼ੁਦ ਇਸ ਯੋਜਨਾ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਅਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲੈਣ।

 

 

 

 

 

 

 

 

 

 

 

 

 

LEAVE A REPLY

Please enter your comment!
Please enter your name here