ਮਹਾਰਾਸ਼ਟਰ ‘ਚ ਵੋਟਿੰਗ ਜਾਰੀ; RSS ਮੁਖੀ ਮੋਹਨ ਭਾਗਵਤ ਨੇ ਪਾਈ ਵੋਟ || National news

0
113

ਮਹਾਰਾਸ਼ਟਰ ‘ਚ ਵੋਟਿੰਗ ਜਾਰੀ; RSS ਮੁਖੀ ਮੋਹਨ ਭਾਗਵਤ ਨੇ ਪਾਈ ਵੋਟ

ਮਹਾਰਾਸ਼ਟਰ: ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਵਿਧਾਨ ਸਭਾ ਸੀਟਾਂ ਲਈ ਅੱਜ ਇੱਕ ਪੜਾਅ ਵਿੱਚ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਕੁੱਲ 158 ਪਾਰਟੀਆਂ ਚੋਣ ਮੈਦਾਨ ‘ਚ ਹਨ।

ਇਹ ਵੀ ਪੜ੍ਹੋ :ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ

ਰਾਸ਼ਟਰੀ ਸਵੈ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਨਾਗਪੁਰ ਵਿੱਚ ਇੱਕ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ, “ਲੋਕਤੰਤਰ ਵਿੱਚ ਵੋਟ ਪਾਉਣਾ ਹਰ ਇੱਕ ਨਾਗਰਿਕ ਦਾ ਫਰਜ਼ ਹੈ। ਹਰ ਨਾਗਰਿਕ ਨੂੰ ਇਹ ਫਰਜ਼ ਨਿਭਾਉਣਾ ਚਾਹੀਦਾ ਹੈ। ਮੈਂ ਉੱਤਰਾਖੰਡ ਵਿੱਚ ਸੀ, ਪਰ ਬੀਤੀ ਰਾਤ ਮੈਂ ਇੱਥੇ ਆਪਣੀ ਵੋਟ ਪਾਉਣ ਆਇਆ ਹਾਂ। ਸਾਰਿਆਂ ਨੂੰ ਵੋਟ ਪਾਉਣੀ ਚਾਹੀਦੀ ਹੈ।”

LEAVE A REPLY

Please enter your comment!
Please enter your name here