ਗੌਤਮ ਅਡਾਨੀ ‘ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਲੱਗੇ ਇਲਜ਼ਾਮ, ਜਾਣੋ ਪੂਰਾ ਮਾਮਲਾ
ਨਵੀ ਦਿੱਲੀ : ਨਿਊਯਾਰਕ ਦੀ ਫੈਡਰਲ ਕੋਰਟ ‘ਚ ਹੋਈ ਸੁਣਵਾਈ ‘ਚ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਇਲਜ਼ਾਮ ਲੱਗੇ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫ਼ਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ (ਕਰੀਬ 2110 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਹੈ ਜਾਂ ਦੇਣ ਦੀ ਯੋਜਨਾ ਬਣਾ ਰਿਹਾ ਹੈ।
ਇਹ ਵੀ ਪੜੋ: ਟਰੱਕ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਡਬਲ ਡੇਕਰ ਬੱਸ, ਭਿਆਨਕ ਹਾਦਸੇ ‘ਚ ਪੰਜ ਦੀ ਮੌ/ਤ
ਇਹ ਪੂਰਾ ਮਾਮਲਾ ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਅਤੇ ਇੱਕ ਹੋਰ ਫਰਮ ਨਾਲ ਸਬੰਧਤ ਹੈ। ਇਹ ਮਾਮਲਾ 24 ਅਕਤੂਬਰ 2024 ਨੂੰ ਅਮਰੀਕੀ ਅਦਾਲਤ ਵਿੱਚ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਬੁੱਧਵਾਰ (ਬੀਤੇ ਕੱਲ੍ਹ) ਨੂੰ ਹੋਈ। ਇਹ ਕੇਸ ਅਮਰੀਕਾ ਵਿਚ ਇਸ ਲਈ ਦਰਜ ਕੀਤਾ ਗਿਆ ਸੀ ਕਿਉਂਕਿ ਅਮਰੀਕੀ ਨਿਵੇਸ਼ਕਾਂ ਦਾ ਪੈਸਾ ਇਸ ਪ੍ਰਾਜੈਕਟ ਵਿਚ ਲਗਾਇਆ ਗਿਆ ਸੀ ਅਤੇ ਅਮਰੀਕੀ ਕਾਨੂੰਨ ਦੇ ਤਹਿਤ ਉਸ ਪੈਸੇ ਨੂੰ ਰਿਸ਼ਵਤ ਵਜੋਂ ਦੇਣਾ ਅਪਰਾਧ ਹੈ।