ਪੰਜਾਬ ’ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ, ਡੈਮਾਂ ’ਚ ਘਟਿਆ ਪਾਣੀ ਦਾ ਪੱਧਰ || News of Punjab

0
10
Power and water crisis may arise in Punjab, water level in dams reduced

ਪੰਜਾਬ ’ਚ ਪੈਦਾ ਹੋ ਸਕਦਾ ਹੈ ਬਿਜਲੀ ਤੇ ਪਾਣੀ ਦਾ ਸੰਕਟ, ਡੈਮਾਂ ’ਚ ਘਟਿਆ ਪਾਣੀ ਦਾ ਪੱਧਰ

ਮਾਨਸੂਨ ਤੋਂ ਬਾਅਦ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ਼ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਪਾਣੀ ਦੀ ਉਪਲੱਬਧਤਾ ਨੂੰ ਬਾਰੇ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਹੈ। ਬੋਰਡ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਢ ਦੇ ਮੌਸਮ ਦੌਰਾਨ ਬਹੁਤੇ ਮੀਂਹ ਨਾ ਪਏ ਤਾਂ ਪੰਜਾਬ ਅਤੇ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਗਰਮੀਆਂ ’ਚ ਪਾਣੀ ਅਤੇ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੀਬੀਐੱਮਬੀ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਅਸੀਂ ਆਪਣੇ ਮੈਂਬਰ ਸੂਬਿਆਂ ਨੂੰ ਆਉਂਦੇ ਮਹੀਨਿਆਂ ’ਚ ਪਾਣੀ ਦੀ ਮੰਗ ਦਾ ਅੰਦਾਜ਼ਾ ਲਗਾਉਣ ’ਚ ਸਾਵਧਾਨੀ ਵਰਤਣ ਲਈ ਕਿਹਾ ਹੈ ਕਿਉਂਕਿ ਮੌਜੂਦਾ ਭੰਡਾਰਣ ਅਤੇ ਪ੍ਰਵਾਹ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਘੱਟ ਹੈ।’’

ਪਾਣੀ ਦਾ ਪੱਧਰ 1,633 ਫੁੱਟ ਕੀਤਾ ਗਿਆ ਦਰਜ

ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਬੀਬੀਐੱਮਬੀ ਦੇ ਮੈਂਬਰ ਹਨ ਜੋ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਲੈਂਦੇ ਹਨ। ਭਾਖੜਾ ਡੈਮ ’ਚ ਅੱਜ ਪਾਣੀ ਦਾ ਪੱਧਰ 1,633 ਫੁੱਟ ਦਰਜ ਕੀਤਾ ਗਿਆ ਜੋ ਪਿਛਲੇ ਸਾਲ ਦੇ ਮੁਕਾਬਲੇ ’ਚ ਕਰੀਬ 15 ਫੁੱਟ ਹੇਠਾਂ ਹੈ। ਉਧਰ ਪੌਂਗ ਡੈਮ ’ਚ ਪਾਣੀ ਦਾ ਪੱਧਰ 1,343 ਫੁੱਟ ਰਿਕਾਰਡ ਹੋਇਆ ਜੋ ਪਿਛਲੇ ਸਾਲ ਨਾਲੋਂ ਕਰੀਬ 18 ਫੁੱਟ ਘੱਟ ਹੈ।

ਇਹ ਵੀ ਪੜ੍ਹੋ : ਪਰਾਲੀ ਸਾੜਨ ਨੂੰ ਰੋਕਣ ‘ਚ ਅਸਫਲ ਰਹਿਣ ਲਈ 1,379 ਸੁਪਰਵਾਈਜ਼ਰਾਂ ਤੇ ਅਧਿਕਾਰੀਆਂ ਨੂੰ ਨੋਟਿਸ ਜਾਰੀ

ਆਮ ਨਾਲੋਂ 10 ਫ਼ੀਸਦ ਘੱਟ

ਅਧਿਕਾਰੀ ਨੇ ਕਿਹਾ, ‘‘ਭਾਖੜਾ ’ਚ ਪਾਣੀ ਦੀ ਮੌਜੂਦਾ ਭੰਡਾਰਨ ਸਮਰੱਥਾ ਕੁੱਲ ਸਮਰੱਥਾ ਦਾ ਕਰੀਬ 63 ਫ਼ੀਸਦ ਹੈ ਜੋ ਆਮ ਨਾਲੋਂ 10 ਫ਼ੀਸਦ ਘੱਟ ਹੈ ਜਦਕਿ ਪੌਂਗ ’ਚ ਭੰਡਾਰਨ ਸਮਰੱਥਾ 50 ਫ਼ੀਸਦ ਹੈ ਜੋ ਆਮ ਨਾਲੋਂ 15 ਫ਼ੀਸਦ ਘੱਟ ਹੈ।’’ ਜਲਵਾਯੂ ਹਾਲਾਤ ਅਤੇ ਵਾਤਾਵਰਨ ਕਾਰਨਾਂ ਦੇ ਆਧਾਰ ’ਤੇ ਜਲ ਭੰਡਾਰਾਂ ’ਚ ਪਾਣੀ ਦਾ ਪ੍ਰਵਾਹ ਰੋਜ਼ਾਨਾ ਬਦਲਦਾ ਰਹਿੰਦਾ ਹੈ।

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here