ਇਸ ਤਰੀਕ ਨੂੰ ਹੋਣਗੀਆਂ ਪੰਜਾਬ ਵਿਚ ਨਗਰ ਨਿਗਮ ਚੋਣਾਂ
ਪੰਜਾਬ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਦਾਖ਼ਲ ਸੀ ਜਿਸ ‘ਤੇ ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕਰ ਦਿੱਤਾ ਹੈ | ਜਵਾਬ ਵਿਚ ਆਖਿਆ ਗਿਆ ਹੈ ਕਿ ਮਾਮਲਾ ਸੁਪਰੀਮ ਕੋਰਟ ਗਿਆ ਸੀ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਨੂੰ ਦਿਖਾਈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਚੋਣਾਂ ਕਰਵਾਉਣ ਵਿੱਚ ਹੋ ਰਹੀ ਦੇਰੀ ਨਾਲ ਨਾਰਾਜ਼ ਹਾਈ ਕੋਰਟ
ਪੰਜਾਬ ਤੇ ਹਰਿਆਣਾ ਹਾਈ ਕੋਰਟ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਹੋ ਰਹੀ ਦੇਰੀ ਨਾਲ ਕਾਫ਼ੀ ਨਾਰਾਜ਼ ਸੀ | ਜਿਸ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤੀ ਹੱਤਕ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
ਸਰਕਾਰ ਨੇ ਸੁਪਰੀਮ ਕੋਰਟ ਪਹੁੰਚ ਕੀਤੀ
ਜਿਸ ਤੋਂ ਬਾਅਦ ਸਰਕਾਰ ਨੇ ਸੁਪਰੀਮ ਕੋਰਟ ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਵੀ ਸਾਫ ਆਖ ਦਿੱਤਾ ਹੈ ਕਿ ਅੱਠ ਹਫਤਿਆਂ ਵਿਚ ਚੋਣ ਪ੍ਰਕ੍ਰਿਆ ਪੂਰੀ ਕੀਤੀ ਜਾਵੇ। ਹੁਣ ਸਰਕਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਉਤੇ ਜਵਾਬ ਦਾਖਲ ਕੀਤਾ ਹੈ। ਜਵਾਬ ਵਿਚ ਆਖਿਆ ਗਿਆ ਹੈ ਕਿ ਮਾਮਲਾ ਸੁਪਰੀਮ ਕੋਰਟ ਗਿਆ ਸੀ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਨੂੰ ਦਿਖਾਈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸਨੂੰ ਚੁਣਿਆ
ਧਿਆਨਯੋਗ ਹੈ ਕਿ ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ। ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ।