‘ਆਪ’ ਛੱਡ ਭਾਜਪਾ ‘ਚ ਸ਼ਾਮਲ ਹੋਏ ਕੈਲਾਸ਼ ਗਹਿਲੋਤ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਨਵੀ ਦਿੱਲੀ : ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਕੈਲਾਸ਼ ਗਹਿਲੋਤ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਅਗਲੇ ਸਾਲ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੈਲਾਸ਼ ਗਹਿਲੋਤ ਨੂੰ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣ ਤਾਲਮੇਲ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ।
ਦਿੱਲੀ ‘ਚ ਭਾਜਪਾ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ
ਦੱਸ ਦਈਏ ਕਿ ਹਾਲ ਹੀ ‘ਚ ਕੈਲਾਸ਼ ਗਹਿਲੋਤ ਦਿੱਲੀ ਸਰਕਾਰ ਦੇ ਮੰਤਰੀ ਅਤੇ ‘ਆਪ’ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ ਕੈਲਾਸ਼ ਗਹਿਲੋਤ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।
ਇਹ ਵੀ ਪੜੋ : ਪੰਜਾਬ ਦੀਆਂ 4 ਸੀਟਾਂ ‘ਤੇ ਗਿਣਤੀ ਜਾਰੀ; 3 ਸੀਟਾਂ ‘ਤੇ ‘ਆਪ’ ਅੱਗੇ
ਕੈਲਾਸ਼ ਗਹਿਲੋਤ ਨੇ ਕਿਹਾ, ‘ਇਹ ਪਾਰਟੀ ਤੈਅ ਕਰੇਗੀ ਕਿ ਮੈਂ ਕਿੱਥੋਂ ਚੋਣ ਲੜਨੀ ਹੈ, ਮੈਨੂੰ ਜਿਥੋਂ ਵੀ ਟਿਕਟ ਮਿਲੇਗੀ, ਮੈਂ ਚੋਣ ਲੜਾਂਗਾ। ਮੇਰਾ ਇੱਕੋ ਇੱਕ ਉਦੇਸ਼ ਹੈ ਕਿ ਮੈਂ ਦਿੱਲੀ ਦੇ ਲੋਕਾਂ ਦੀ ਸੇਵਾ ਕਿਵੇਂ ਕਰ ਸਕਦਾ ਹੈ।ਅਤੇ ਭਵਿੱਖ ਵਿੱਚ ਵੀ ਕਿਵੇਂ ਚੰਗੇ ਕੰਮ ਕਰਨੇ ਜਾਰੀ ਰੱਖ ਸਕਦਾ ਹਾਂ, ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣੇਗੀ।