ਪੰਜਾਬ ਤੇ ਚੰਡੀਗੜ੍ਹ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਹੋਇਆ ਐਲਾਨ || Holiday News

0
162
An official holiday was announced in Punjab and Chandigarh on this day

ਪੰਜਾਬ ਤੇ ਚੰਡੀਗੜ੍ਹ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਪੰਜਾਬ ਤੇ ਚੰਡੀਗੜ੍ਹ ਵਿਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ | ਜਿਸਦੇ ਚੱਲਦਿਆਂ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦਰਅਸਲ, ਇਹ ਛੁੱਟੀ ਇਸ ਲਈ ਕੀਤੀ ਗਈ ਹੈ ਕਿਉਂਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਜਿਸਦੇ ਤਹਿਤ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ | ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਕੀ-ਕੀ ਰਹੇਗਾ ਬੰਦ ?

ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ।

 

 

 

 

 

LEAVE A REPLY

Please enter your comment!
Please enter your name here