ਪੰਜਾਬ ‘ਚ ਖੋਲ੍ਹੇ ਜਾਣਗੇ 9792 ਨਵੇਂ ਰਾਸ਼ਨ ਡਿਪੂ

0
127

ਪੰਜਾਬ ‘ਚ ਖੋਲ੍ਹੇ ਜਾਣਗੇ 9792 ਨਵੇਂ ਰਾਸ਼ਨ ਡਿਪੂ

CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਖੁਰਾਕ ਸੁਰੱਖਿਆ ਨਾਲ ਸਬੰਧਤ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਰਜਿਨ ਮਨੀ ਵਧੀ ਹੈ ਅਤੇ 8 ਸਾਲਾਂ ਬਾਅਦ ਲਗਭਗ ਦੁੱਗਣੀ ਹੋ ਗਈ ਹੈ। ਸੂਬਾ ਸਰਕਾਰ ਦੇ ਇਸ ਕਦਮ ਨਾਲ ਸੂਬੇ ਦੇ 14,400 ਰਾਸ਼ਨ ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ।

ਮੌਸਮ ਬਦਲਣ ਨਾਲ ਗਲੇ ‘ਚ ਤੇਜ਼ ਦਰਦ? ਰਾਹਤ ਪਾਉਣ ਲਈ ਵਰਤੋਂ ਇਹ ਘਰੇਲੂ ਉਪਾਅ || Health Tips

ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸਾਲ 2016 ਵਿੱਚ ਸਰਕਾਰ ਪ੍ਰਤੀ ਮਾਰਜਨ 50 ਰੁਪਏ ਸੀ। ਟੈਕਸ ਵਿੱਚ 90 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਅਪ੍ਰੈਲ ਤੋਂ ਲਾਗੂ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 38.43 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਨਵੇਂ ਰਾਸ਼ਨ ਡਿਪੂਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ

ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ। ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਰਾਜ ਵਿੱਚ ਹੋਰ ਰਾਸ਼ਨ ਡਿਪੂ ਖੋਲ੍ਹਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਨਵੇਂ ਰਾਸ਼ਨ ਡਿਪੂਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਦਸੰਬਰ 2024 ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਕੁੱਲ 9,792 ਰਾਸ਼ਨ ਡਿਪੂ ਖੋਲ੍ਹੇ ਜਾਣਗੇ, ਜਿਨ੍ਹਾਂ ਵਿੱਚੋਂ 8,040 ਪੇਂਡੂ ਖੇਤਰਾਂ ਵਿੱਚ ਅਤੇ 1,742 ਸ਼ਹਿਰੀ ਖੇਤਰਾਂ ਵਿੱਚ ਕੰਮ ਕਰਨਗੇ।

LEAVE A REPLY

Please enter your comment!
Please enter your name here