ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਸੁਣਾਇਆ ਜਾਵੇਗਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵ੍ਹੀਲਚੇਅਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਕਈ ਆਗੂ ਵੀ ਮੌਜੂਦ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸੁਖਬੀਰ ਬਾਦਲ ਨੂੰ ਸਿਆਸੀ ਸਜ਼ਾ ਜਾਂ ਫਿਰ ਧਾਰਮਿਕ ਸਜ਼ਾ ‘ਚੋਂ ਕਿਹੜੀ ਸਜ਼ਾ ਸਣਾਉਂਦੇ ਹਨ।