ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਹ ਸੜਕਾਂ ਰਹਿਣਗੀਆਂ ਬੰਦ, ਦੇਖੋ ਸੂਚੀ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਕਾਰਨ ਸ਼ਹਿਰ ਦੀਆਂ ਕਈ ਮੁੱਖ ਸੜਕਾਂ ਆਮ ਲੋਕਾਂ ਲਈ ਬੰਦ ਰਹਿਣਗੀਆਂ ਅਤੇ ਕੁਝ ਸੜਕਾਂ ‘ਤੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ। ਪੀਐਮ ਮੋਦੀ ਦੇ ਪ੍ਰੋਗਰਾਮ ਲਈ ਪੂਰੇ ਸ਼ਹਿਰ ਵਿੱਚ ਚਾਰ ਹਜ਼ਾਰ ਤੋਂ ਵੱਧ ਜਵਾਨਾਂ ਨੂੰ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਹੈ।
ਇਹ ਸੜਕਾਂ ਰਹਿਣਗੀਆਂ ਬੰਦ
ਮੰਗਲਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ: ਢਿੱਲੋਂ ਲਾਈਟ ਪੁਆਇੰਟ ਤੋਂ ਏ.ਪੀ. ਚੌਂਕ (ਸੈਕਟਰ 7/8-18/19)ਤੱਕ, ਸਾਊਥਰਨ ਰੋਡ ‘ਤੇ ਏਅਰਪੋਰਟ ਲਾਈਟ ਪੁਆਇੰਟ ਤੋਂ ਨਿਊ ਲੇਬਰ ਚੌਕ (ਸੈਕਟਰ 20/21-33/34) ਤੱਕ ਸਰੋਵਰ ਮਾਰਗ ‘ਤੇ ਨਵਾਂ ਲੇਬਰ ਚੌਕ (ਸੈਕਟਰ 20/21-33/34) ਤੋਂ ਹੀਰਾ ਸਿੰਘ ਚੌਕ (ਸੈਕਟਰ 5/6-7/8 ਚੌਕ)ਤੱਕ, ਹੀਰਾ ਸਿੰਘ ਚੌਂਕ (ਸੈਕਟਰ 5/6-7/8 ਚੌਂਕ) ਤੋਂ ਪੰਜਾਬ ਇੰਜੀਨੀਅਰਿੰਗ ਕਾਲਜ (ਪੀ.ਈ.ਸੀ.) ਲਾਈਟ ਪੁਆਇੰਟ ਤੇ ਵਿਗਿਆਨ ਮਾਰਗ ਤਕ
ਵੀ.ਵੀ.ਆਈ.ਪੀਜ਼ ਦੀ ਆਵਾਜਾਈ ਦੌਰਾਨ ਆਵਾਜਾਈ ਨੂੰ ਡਾਇਵਰਟ/ਪ੍ਰਤੀਬੰਧਿਤ ਕੀਤਾ ਜਾਵੇਗਾ।
ਇਹ ਵੀ ਪੜੋ : ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਬਾਇਡਨ ਦਾ ਭਾਰਤ ਲਈ ਅਹਿਮ ਫੈਸਲਾ, ਪੜ੍ਹੋ ਪੂਰੀ ਖਬਰ
ਇਸ ਲਈ ਵਾਹਨ ਚਾਲਕਾਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਉਪਰੋਕਤ ਸੜਕਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਵੀ.ਵੀ.ਆਈ.ਪੀ. ਮੂਵਮੈਂਟ ਕਾਰਨ ਸ਼ਹਿਰ ਦੀਆਂ ਕੁਝ ਹੋਰ ਸੜਕਾਂ ‘ਤੇ ਵੀ ਆਵਾਜਾਈ ਰੋਕ ਦਿੱਤੀ ਜਾਵੇਗੀ ਜਾਂ ਟ੍ਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ। ਪੀਜੀਆਈ ਤੋਂ ਪੀ.ਈ.ਸੀ ਨੂੰ ਜਾਣ ਵਾਲੀ ਸੜਕ ਪੂਰੀ ਤਰ੍ਹਾਂ ਬੰਦ ਰਹੇਗੀ।
ਭਾਰੀ ਵਾਹਨਾਂ ‘ਤੇ ਪਾਬੰਦੀ
ਇਸ ਤੋਂ ਇਲਾਵਾ ਵੀ.ਵੀ.ਆਈ.ਪੀ ਦੀ ਆਮਦ ਕਾਰਨ ਟਰੈਫਿਕ ਪੁਲੀਸ ਨੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਆਰਜ਼ੀ ਪਾਬੰਦੀ ਲਗਾ ਦਿੱਤੀ ਹੈ। ਟ੍ਰੈਫਿਕ ਸਿਟੀ ਇੰਸਪੈਕਟਰ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲੇ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਰਹੇਗੀ।