ਲੁਧਿਆਣਾ ‘ਚ ਬੁੱਢੇ ਨਾਲੇ ਦਾ ਮਾਮਲਾ ਗਰਮਾਇਆ; ਪੁਲਿਸ ਨੇ ਕਈ ਆਗੂਆਂ ਨੂੰ ਲਿਆ ਹਿਰਾਸਤ ‘ਚ
ਲੁਧਿਆਣਾ ਦੇ ਬੁੱਢੇ ਨਾਲੇ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕਰ ਰਹੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਲੁਧਿਆਣਾ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਵਿਚਕਾਰ ਜ਼ਬਰਦਸਤ ਝੜਪ ਵੀ ਹੋਈ।
ਇਹ ਵੀ ਪੜੋ: ਬਿਕਰਮ ਮਜੀਠੀਆ-ਚੰਦੂਮਾਜਰਾ ਨੇ ਕੀਤੀ ਬਾਥਰੂਮਾਂ ਦੀ ਸਫ਼ਾਈ
ਦੱਸ ਦਈਏ ਕਿ ਟੀਮ ਕਾਲੇ ਪਾਣੀ ਦੇ ਮੋਰਚੇ ਦੇ ਸਮਰਥਨ ਵਿਚ ਪਹੁੰਚੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਲੈ ਲਿਆ। ਇਸ ਤੋਂ ਇਲਾਵਾ ਕਾਲੇ ਪਾਣੀ ਮੋਰਚੇ ਦੀ ਟੀਮ ਦੇ ਸਮਰਥਨ ਵਿਚ ਆਏ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਲੁਧਿਆਣਾ ਦੇ ਟੀਟੂ ਬਾਣੀਆ ਨੂੰ ਹਿਰਾਸਤ ਵਿੱਚ ਲੈ ਲਿਆ, ਜਦੋਂ ਕਿ ਫਿਰੋਜ਼ਪੁਰ ਦੇ ਰੋਮਨ ਬਰਾੜ, ਮੋਗਾ ਦੇ ਮਹਿੰਦਰ ਸਿੰਘ, ਫਰੀਦਕੋਟ ਦੇ ਇੱਕ ਵਿਅਕਤੀ ਸਮੇਤ ਅੱਧੀ ਦਰਜਨ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਪੁਲਿਸ ਹੁਣ ਤੱਕ 150 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ।