ਫੜਨਵੀਸ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, PM ਮੋਦੀ ਸਮੇਤ ਕਈ ਵੱਡੇ ਨੇਤਾ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਿਲ || National News

0
126

ਫੜਨਵੀਸ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, PM ਮੋਦੀ ਸਮੇਤ ਕਈ ਵੱਡੇ ਨੇਤਾ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਿਲ

ਨਵੀ ਦਿੱਲੀ: ਮਹਾਰਾਸ਼ਟਰ ‘ਚ ਮੁੱਖ ਮੰਤਰੀ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਆਖਰਕਾਰ ਖਤਮ ਹੋ ਗਿਆ ਹੈ। ਮਹਾਰਾਸ਼ਟਰ ‘ਚ ਚੋਣ ਨਤੀਜਿਆਂ ਤੋਂ 13 ਦਿਨ ਬਾਅਦ ਅੱਜ ਨਵੀਂ ਸਰਕਾਰ ਦਾ ਗਠਨ ਹੋ ਜਾਵੇਗਾ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 5:30 ਵਜੇ ਆਜ਼ਾਦ ਮੈਦਾਨ ਵਿੱਚ ਹੋਵੇਗਾ। ਦੇਵੇਂਦਰ ਫੜਨਵੀਸ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਉਪ ਮੁੱਖ ਮੰਤਰੀ

ਸ਼ਿਵ ਸੈਨਾ ਮੁਖੀ ਅਤੇ ਕਾਰਜਕਾਰੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਐਨਸੀਪੀ ਪ੍ਰਧਾਨ ਅਜੀਤ ਪਵਾਰ, ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੰਬਈ ਦੇ ਆਜ਼ਾਦ ਮੈਦਾਨ ‘ਚ ਹੋਣ ਵਾਲੇ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਭਾਜਪਾ ਆਗੂ ਹਿੱਸਾ ਲੈਣਗੇ।ਇਸ ਤੋਂ ਇਲਾਵਾ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨੂੰ ਵੀ ਸੱਦਾ ਪੱਤਰ ਭੇਜੇ ਗਏ ਹਨ। ਇਸ ਤੋਂ ਇਲਾਵਾ ਦੇਸ਼ ਭਰ ਤੋਂ 400 ਸੰਤ-ਮਹਾਂਪੁਰਸ਼ ਵੀ ਸ਼ਿਰਕਤ ਕਰਨਗੇ।

LEAVE A REPLY

Please enter your comment!
Please enter your name here