ਬਿਆਸ ਪੁਲ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌ.ਤ
ਅੰਮ੍ਰਿਤਸਰ: ਬਿਆਸ ਪੁਲ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਜਦੋਂ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਦਾ ਟਰਾਲੀ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਮਜੀਠਾ ਥਾਣੇ ‘ਚ ਹੋਏ ਧਮਾਕੇ ਨੂੰ ਲੈ ਕੇ ਪੁਲਿਸ ਦਾ ਆਇਆ ਇਹ ਬਿਆਨ
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਦੁਪਹਿਰ 12 ਵਜੇ ਇਕ ਟਰਾਲੀ ਅਤੇ ਬੱਸ ਦੀ ਟੱਕਰ ਹੋ ਗਈ। ਜਿਸ ਵਿੱਚ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਟਰਾਲੀ ਇੱਟਾਂ ਨਾਲ ਭਰੀ ਹੋਈ ਸੀ। ਬੱਸ ਅੰਮ੍ਰਿਤਸਰ ਤੋਂ ਜਲੰਧਰ ਜਾ ਰਹੀ ਸੀ। ਟਰਾਲੀ ਵੀ ਅੰਮ੍ਰਿਤਸਰ ਤੋਂ ਜਲੰਧਰ ਵੱਲ ਜਾ ਰਹੀ ਸੀ। ਹਾਦਸਾ ਇੰਨਾ ਗੰਭੀਰ ਸੀ ਕਿ ਜ਼ੋਰਦਾਰ ਟੱਕਰ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਬੱਸ ਦੇ ਪਾੜ ਤੋੜ ਕੇ ਲੋਕਾਂ ਨੂੰ ਬੱਸ ‘ਚੋਂ ਬਾਹਰ ਕੱਢਿਆ।
ਹਾਦਸੇ ਵਿੱਚ ਮਰਨ ਵਾਲੇ ਦੋ ਵਿਅਕਤੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਹਾਦਸੇ ‘ਚ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚੋਂ ਅੱਧੇ ਲੋਕਾਂ ਨੂੰ ਬਿਆਸ ਹਸਪਤਾਲ ਅਤੇ ਅੱਧਿਆ ਨੂੰ ਬਾਬਾ ਬਕਾਲਾ ਸਾਹਿਬ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਕਾਰਨ ਪੂਰੀ ਸੜਕ ਜਾਮ ਹੋ ਗਈ ਹੈ।ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਿਆ ਹੈ।









