ਵਿਦਿਆਰਥੀਆਂ ਲਈ ਅਹਿਮ ਖਬਰ, ਇਸ ਤਰੀਕ ਨੂੰ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ, ਸ਼ਡਿਊਲ ਜਾਰੀ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2025 ਦੀਆਂ 8 ਵੀਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ 2025 ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਦੇ ਅਨੁਸਾਰ 8ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ (ਓਪਨ ਸਕੂਲ ਸਮੇਤ) 19 ਫਰਵਰੀ 2025 ਤੋਂ ਸ਼ੁਰੂ ਹੋਣਗੀਆਂ, ਜਦਕਿ 10ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਪ੍ਰੀਖਿਆਵਾਂ 10 ਮਾਰਚ 2025 ਤੋਂ ਲਈਆਂ ਜਾਣਗੀਆਂ।
ਇਹ ਵੀ ਪੜੋ: ਸਦਨ ‘ਚ ਭਾਰੀ ਹੰਗਾਮਾ; ਰਾਜ ਸਭਾ ‘ਚ ਕਾਂਗਰਸੀ ਸਾਂਸਦ ਦੀ ਸੀਟ ਤੋਂ ਮਿਲੇ ਨੋਟਾਂ ਦੇ ਬੰਡਲ
ਸਾਰੀਆਂ ਪ੍ਰੀਖਿਆਵਾਂ ਬੋਰਡ ਦੁਆਰਾ ਨਿਰਧਾਰਤ ਪ੍ਰੀਖਿਆ ਕੇਂਦਰਾਂ ‘ਤੇ ਲਈਆਂ ਜਾਣਗੀਆਂ। ਪ੍ਰੀਖਿਆ ਦੀ ਡੇਟਸ਼ੀਟ ਅਤੇ ਹੋਰ ਵੇਰਵੇ ਜਲਦੀ ਹੀ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਕਰਵਾਏ ਜਾਣਗੇ। ਬੋਰਡ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਮੇਂ ਸਿਰ ਆਪਣੀ ਪੜ੍ਹਾਈ ਪੂਰੀ ਕਰਨ ਅਤੇ ਸਿਲੇਬਸ ਨੂੰ ਸੋਧਣ ਦੀ ਸਲਾਹ ਦਿੱਤੀ ਹੈ।