ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ‘ਚ SHO ਦੀ ਮੌ/ਤ
ਲੁਧਿਆਣਾ ਦੇ ਇੱਕ SHO ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮ੍ਰਿਤਕ ਅਧਿਕਾਰੀ ਦਾ ਨਾਂ ਦਵਿੰਦਰਪਾਲ ਸਿੰਘ ਹੈ। ਉਹ ਸਮਰਾਲਾ ਵਿਚ ਬਤੌਰ ਐਸ.ਐਚ.ਓ. ਤਾਇਨਾਤ ਸਨ।
ਕਾਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ
ਪ੍ਰਾਪਤ ਜਾਣਕਾਰੀ ਅਨੁਸਾਰ ਐਸਐਚਓ ਦਵਿੰਦਰਪਾਲ ਸਿੰਘ ਮੰਡੀ ਗੋਬਿੰਦਗੜ੍ਹ ਸਥਿਤ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਅਮਲੋਹ ਰੋਡ ‘ਤੇ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾਅ ਗਈ। ਇਸ ਭਿਆਨਕ ਹਾਦਸੇ ‘ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਐਸਐਚਓ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਪੁਲਸ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦੇਵੇਗੀ।
ਇਹ ਵੀ ਪੜੋ: ਸੀਰੀਆ ‘ਚ ਲਗਾਤਾਰ ਵਿਗੜ ਰਹੇ ਹਾਲਾਤ! ਭਾਰਤ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ