ਪੰਜਾਬ ਸਰਕਾਰ ਵੱਲੋਂ ਪੋਸਟ ਮੈਟਰਿਕ ਸਕਾਲਰਸ਼ਿੱਪ ਸਕੀਮ ਤਹਿਤ ਰਾਸ਼ੀ ਜਾਰੀ
ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਨਿਆਂ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸੀ ਉਸਨੂੰ 2017 ਤੋਂ 2022 ਤੱਕ ਦਾ ਬਕਾਇਆ ਪੈਸਾ ਸੀ ਉਹ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਜਾਂਚ ਤੋਂ ਬਾਅਦ ਪ੍ਰਾਈਵੇਟ ਅਤੇ ਸਰਕਾਰੀ ਕਾਲਜਾਂ ਨੂੰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਕੀਮ ਦਾ 40 ਫੀਸਦੀ ਹਿੱਸਾ ਪੰਜਾਬ ਸਰਕਾਰ ਦਾ ਸੀ ਜਦੋਂ ਕਿ ਕੇਂਦਰ ਸਰਕਾਰ ਦਾ ਸੱਠ ਫੀਸਦੀ ਹਿੱਸਾ ਅਜੇ ਤੱਕ ਨਹੀਂ ਮਿਲਿਆ ਹੈ। 15,63 ਕਰੋੜ ਰੁਪਏ ਵਿੱਚੋਂ ਕੇਂਦਰ ਦਾ ਹਿੱਸਾ 925 ਕਰੋੜ ਰੁਪਏ ਹੈ ਜਿਸ ਦੀ ਉਡੀਕ ਹੈ।
ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਸੀ ਅਤੇ ਕਿਸਾਨਾਂ ਦੀਆਂ ਹਰ ਮੰਗਾਂ ਨੂੰ ਪੂਰਾ ਕਰ ਰਹੀ ਹੈ ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ ਹੈ ਤਾਂ ਉਹ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਵਿਚੋਲਗੀ ਕਰਨ, ਜੇਕਰ ਉਸ ਨੂੰ ਮੌਕਾ ਮਿਲਿਆ ਤਾਂ ਉਹ ਅਜਿਹਾ ਕਰੇਗਾ।