‘ਪੁਸ਼ਪਾ 2’ ਸਕ੍ਰੀਨਿੰਗ ਦੌਰਾਨ ਔਰਤ ਦੀ ਮੌ.ਤ ਤੋਂ ਦੁੱਖੀ ਅੱਲੂ ਅਰਜੁਨ, 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ || Entertainment News

0
21

‘ਪੁਸ਼ਪਾ 2’ ਸਕ੍ਰੀਨਿੰਗ ਦੌਰਾਨ ਔਰਤ ਦੀ ਮੌ.ਤ ਤੋਂ ਦੁੱਖੀ ਅੱਲੂ ਅਰਜੁਨ, 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਨਵੀ ਦਿੱਲੀ : ਬੁੱਧਵਾਰ (4 ਦਸੰਬਰ) ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ਵਿੱਚ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਮਚੀ ਭਗਦੜ ਵਿੱਚ ਇੱਕ ਔਰਤ ਦੀ ਜਾਨ ਚਲੀ ਗਈ ਅਤੇ ਇੱਕ ਬੱਚਾ ਬੇਹੋਸ਼ ਹੋ ਗਿਆ। ਇਸ ਮਾਮਲੇ ‘ਚ ਅੱਲੂ ਅਰਜੁਨ, ਉਸ ਦੀ ਸੁਰੱਖਿਆ ਏਜੰਸੀ ਅਤੇ ਥੀਏਟਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਇਸ ਮਾਮਲੇ ‘ਤੇ ਅੱਲੂ ਅਰਜੁਨ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਜ਼ਖਮੀਆਂ ਦੇ ਇਲਾਜ ਲਈ ਵੀ ਦੇਣਗੇ ਖਰਚਾ 

ਅਦਾਕਾਰ ਅੱਲੂ ਅਰਜੁਨ ਨੇ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਭਗਦੜ ਵਿੱਚ ਮਰਨ ਵਾਲੀ ਔਰਤ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕ ਰੇਵਤੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਅੱਲੂ ਨੇ ਕਿਹਾ ਕਿ ਉਹ ਇਸ ਘਟਨਾ ਤੋਂ ਦੁਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਖਮੀਆਂ ਦੇ ਇਲਾਜ ਲਈ ਵੀ ਖਰਚਾ ਦੇਣਗੇ।

ਇਹ ਵੀ ਪੜੋ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ 85 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

LEAVE A REPLY

Please enter your comment!
Please enter your name here