ਇਸ ਦਿਨ ਛੁੱਟੀ ਦਾ ਹੋਇਆ ਐਲਾਨ, ਨੋਟੀਫਿਕੇਸ਼ਨ ਹੋਇਆ ਜਾਰੀ || Holiday news

0
24
A holiday was announced on this day, a notification was issued

ਇਸ ਦਿਨ ਛੁੱਟੀ ਦਾ ਹੋਇਆ ਐਲਾਨ, ਨੋਟੀਫਿਕੇਸ਼ਨ ਹੋਇਆ ਜਾਰੀ

ਵੀਰਵਾਰ ਯਾਨੀ 12 ਦਸੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ ਜਿਸਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ | ਇਸ ਦਿਨ ਸਾਰੇ ਬੈਂਕ, ਸਕੂਲ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਭਾਰਤੀ ਰਿਜ਼ਰਵ ਬੈਂਕ ਹਰ ਸਾਲ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਆਰਬੀਆਈ ਮੁਤਾਬਕ ਦਸੰਬਰ 2024 ਵਿੱਚ ਕਈ ਬੈਂਕਾਂ ਵਿੱਚ ਛੁੱਟੀਆਂ ਹੋਣਗੀਆਂ। ਹਫਤਾਵਾਰੀ ਛੁੱਟੀਆਂ ਤੋਂ ਇਲਾਵਾ ਇਸ ਮਹੀਨੇ ਰਾਸ਼ਟਰੀ ਅਤੇ ਖੇਤਰੀ ਛੁੱਟੀਆਂ ਕਾਰਨ ਬੈਂਕ ਬੰਦ ਰਹਿਣਗੇ।

ਇਸੇ ਦੇ ਚੱਲਦਿਆਂ 12 ਦਸੰਬਰ ਵੀਰਵਾਰ ਨੂੰ ਬੈਂਕ, ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦੱਸ ਦਈਏ ਕਿ ਇਹ ਛੁੱਟੀ ਮੇਘਾਲਿਆ ਵਿੱਚ ਕੀਤੀ ਗਈ ਹੈ | ਉਹਨਾਂ ਨੇ ਪਾ-ਟੋਗਨ ਨੇਂਗਮਿੰਜਾ ਸੰਗਮਾ ਦੀ ਬਰਸੀ ਦੇ ਕਾਰਨ ਇਸ ਛੁੱਟੀ ਦਾ ਐਲਾਨ ਕੀਤਾ ਹੈ |  ਮੇਘਾਲਿਆ ਸਰਕਾਰ ਨੇ ਗਾਰੋ ਯੋਧੇ ਸ਼ਹੀਦ ਪਾ-ਟੋਗਨ ਨੂੰ ਸ਼ਰਧਾਂਜਲੀ ਦਿੱਤੀ।

ਇਹ ਵੀ ਪੜ੍ਹੋ : ਪਿਆਰ ‘ਚ ਪਾਗ਼ਲ ਹੋਏ ਪ੍ਰੇਮੀ ਨੇ ਕਰ ਦਿੱਤੀਆਂ ਸਾਰੀਆਂ ਹੱਦਾਂ ਪਾਰ, ਦੇਖਣ ਨੂੰ ਮਿਲਿਆ ਖੌਫ਼ਨਾਕ ਮੰਜ਼ਰ

ਛੁੱਟੀਆਂ ਸਰਦੀਆਂ ਦੇ ਆਧਾਰ ਉਤੇ ਹੋਣਗੀਆਂ

ਇਸ ਦੇ ਨਾਲ ਹੀ ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਹਾਲ ਹੀ ਵਿਚ ਇਕ ਅਹਿਮ ਬਿਆਨ ਦਿੱਤਾ ਹੈ, ਜਿਸ ‘ਚ ਉਨ੍ਹਾਂ ਦੱਸਿਆ ਕਿ ਹੁਣ ਸਰਦੀਆਂ ਦੀਆਂ ਛੁੱਟੀਆਂ ਹੁਣ ਕੜਾਕੇ ਦੀ ਠੰਢ ਪੈਣ ਉਤੇ ਆਧਾਰਿਤ ਹੋਣਗੀਆਂ, ਨਾ ਕਿ ਕਿਸੇ ਨਿਸ਼ਚਿਤ ਤਰੀਕ ਉਤੇ। ਪਹਿਲਾਂ ਭਾਵੇਂ ਠੰਢ ਹੋਵੇ ਜਾਂ ਨਾ, ਛੁੱਟੀਆਂ 25 ਤੋਂ 31 ਦਸੰਬਰ ਤੱਕ ਤੈਅ ਹੁੰਦੀਆਂ ਸਨ। ਪਰ ਹੁਣ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਛੁੱਟੀਆਂ ਸਰਦੀਆਂ ਦੇ ਆਧਾਰ ਉਤੇ ਹੀ ਹੋਣਗੀਆਂ ਅਤੇ ਜੇਕਰ 1 ਜਨਵਰੀ ਤੋਂ ਠੰਢ ਵਧਦੀ ਹੈ ਤਾਂ ਛੁੱਟੀਆਂ ਉਸੇ ਦਿਨ ਤੋਂ ਹੀ ਹੋਣਗੀਆਂ।

ਸਖ਼ਤ ਸਰਦੀ ਹੋਣ ਉਤੇ ਹੀ ਦਿੱਤੀਆਂ ਜਾਣਗੀਆਂ ਛੁੱਟੀਆਂ

ਰਾਜਸਥਾਨ ਵਿੱਚ ਸਰਦੀਆਂ ਦੀਆਂ ਛੁੱਟੀਆਂ ਆਮ ਤੌਰ ‘ਤੇ ਵਿਦਿਅਕ ਕੈਲੰਡਰ ਵਿੱਚ ਪਹਿਲਾਂ ਤੋਂ ਹੀ ਤੈਅ ਕੀਤੀਆਂ ਜਾਂਦੀਆਂ ਸਨ। ਹਾਲਾਂਕਿ, ਇਹ ਪ੍ਰਣਾਲੀ ਕੁਝ ਸਮੱਸਿਆਵਾਂ ਪੈਦਾ ਕਰ ਰਹੀ ਸੀ, ਜਿਵੇਂ ਕਿ ਕਈ ਵਾਰ ਸਰਦੀ ਨਾ ਹੋਣ ‘ਤੇ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਜਾਂਦਾ ਸੀ, ਜਿਸ ਦਾ ਸਕੂਲਾਂ ਅਤੇ ਸਿੱਖਿਆ ਪ੍ਰਣਾਲੀ ਉਤੇ ਮਾੜਾ ਪ੍ਰਭਾਵ ਪੈਂਦਾ ਸੀ। ਮਦਨ ਦਿਲਾਵਰ ਨੇ ਸਪੱਸ਼ਟ ਕੀਤਾ ਕਿ ਹੁਣ ਸਖ਼ਤ ਸਰਦੀ ਹੋਣ ਉਤੇ ਹੀ ਛੁੱਟੀਆਂ ਦਿੱਤੀਆਂ ਜਾਣਗੀਆਂ, ਤਾਂ ਜੋ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।

 

 

 

 

 

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here